ਦਿਨੇਸ਼
- ਗੰਨਾ ਕਾਸ਼ਤਕਾਰਾਂ ਨੇ ਫ਼ਸਲ ਦੀ ਬਕਾਇਆ ਰਾਸ਼ੀ ਮਿਲਣ ਉਪਰੰਤ ਸੂਬਾ ਸਰਕਾਰ ਦਾ ਕੀਤਾ ਧੰਨਵਾਦ
ਗੁਰਦਾਸਪੁਰ, 23 ਅਪ੍ਰੈਲ 2020 - ਪੰਜਾਬ ਸਰਕਾਰ ਵੱਲੋਂ ਅੱਜ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਮਿਲਣ ਉਪਰੰਤ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰਦਿਆਂ। ਗੰਨਾ ਕਾਸ਼ਤਕਾਰਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ । ਕਿ ਕੋਰੋਨਾ ਵਾਇਰਸ ਦੇ ਸੰਕਟ ਦੀ ਘੜੀ ਵਿਚ ਸਰਕਾਰ ਵੱਲੋਂ ਬਕਾਇਆ ਰਾਸ਼ੀ ਜਾਰੀ ਕਰਕੇ ਕਿਸਾਨਾਂ ਦੀ ਬਾਂਹ ਫੜੀ ਹੈ। ਜਿਸ ਲਈ ਅਸੀਂ ਪੰਜਾਬ ਸਰਕਾਰ ਦੇ ਰਿਣੀ ਹਾਂ।
ਗੰਨਾ ਕਾਸ਼ਤਕਾਰ ਹਰਦੇਵ ਸਿੰਘ ਚਿੱਟੀ ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਨੇ ਗੱਲਬਾਤ ਦੌਰਾਨ ਦੱਸਿਆ। ਕਿ ਉਹ ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦੇ ਵੀ ਬਹੁਤ ਧੰਨਵਾਦੀ ਹਨ। ਜਿਨ੍ਹਾਂ ਨੇ ਹਮੇਸ਼ਾ ਉਨ੍ਹਾਂ ਦੀ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਸੁਣੀਆਂ ਅਤੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਅੱਜ ਜੋ ਗੰਨੇ ਦੀ ਫ਼ਸਲ ਦਾ ਬਕਾਇਆ ਮਿਲਿਆ ਹੈ, ਉਸ ਬਾਬਤ ਵੀ ਉਹ ਕਿਸਾਨਾਂ ਨਾਲ ਡਿਪਟੀ ਕਮਿਸ਼ਨਰ ਨੂੰ ਮਿਲੇ ਸਨ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਸੀ। ਕਿ ਉਹ ਸਰਕਾਰ ਦੇ ਧਿਆਨ ਵਿਚ ਇਹ ਮਸਲਾ ਲਿਆ ਕੇ ਹੱਲ ਕਰਵਾਉਣ ਦਾ ਯਤਨ ਕਰਨਗੇ। ਇਸ ਲਈ ਉਹ ਪੰਜਾਬ ਸਰਕਾਰ ਦੇ ਧੰਨਵਾਦੀ ਹਨ।
ਇਸ ਮੌਕੇ ਕਿਸਾਨ ਜਗੀਰ ਸਿੰਘ ਜਨਰਲ ਸਕੱਤਰ, ਸਤਨਾਮ ਸਿੰਘ ਜੈਨਪੁਰ, ਅੰਮ੍ਰਿਤਪਾਲ ਟਾਂਡਾ, ਲਖਵਿੰਦਰ ਸਿੰਘ ਟਾਂਡਾ, ਅਰਜਨ ਦੇਵ ਕਾਹਨ, ਅਮਰਜੀਤ ਸਿੰਘ ਅਤੇ ਬਲਵਿੰਦਰ ਸਿੰਘ ਜੈਨਪੁਰ ਵੱਲੋਂ ਪੰਜਾਬ ਸਰਕਾਰ ਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਧੰਨਵਾਦ ਕੀਤਾ ਗਿਆ ।
ਦੱਸਣਯੋਗ ਹੈ ਕਿ ਡਿਪਟੀ ਕਮਿਸ਼ਨਰ ਵੱਲੋਂ ਲਗਾਤਾਰ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਰਿਲੀਜ਼ ਕਰਵਾਉਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਉੱਚ ਅਧਿਕਾਰੀਆਂ ਤਕ ਕਿਸਾਨਾਂ ਦੀ ਆਵਾਜ਼ ਪਹੁੰਚਾਈ ਸੀ 'ਤੇ ਅੱਜ ਸਰਕਾਰ ਵੱਲੋਂ ਕਿਸਾਨਾਂ ਦੇ ਹਿਤ ਵਿਚ ਲਏ ਗਏ ਫ਼ੈਸਲੇ ਸਦਕਾ ਕਿਸਾਨ ਵੀਰਾਂ ਨੂੰ ਗੰਨੇ ਦੀ ਫ਼ਸਲ ਦੀ ਬਕਾਇਆ ਰਾਸ਼ੀ ਮਿਲੀ ਹੈ।
ਅੱਜ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਹਿਕਾਰੀ ਮਿੱਲਾਂ ਨੂੰ 50 ਕਰੋੜ ਰੁਪਏ ਜਾਰੀ ਕੀਤੇ ਗਏ ਸਨ। ਜਿਸ ਤਹਿਤ ਸਹਿਕਾਰੀ ਮਿੱਲ ਪਨਿਆੜ, ਗੁਰਦਾਸਪੁਰ ਅਤੇ ਬਟਾਲਾ ਮਿੱਲ ਨੂੰ 11 ਕਰੋੜ 33 ਲੱਖ 41 ਹਜ਼ਾਰ ਰੁਪਏ ਜਾਰੀ ਕੀਤੇ ਗਏ ਸਨ ਅਤੇ ਜੋ ਅੱਜ ਹੀ ਕਿਸਾਨਾਂ ਦੇ ਖਾਤੇ ਵਿਚ ਪਾ ਦਿੱਤੇ ਗਏ ਹਨ।