ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਡੇਰਾ ਸਿਰਸਾ ਮੁਖੀ ਨੂੰ ਰਿਹਾਅ ਕਰਨ ਵਿਰੁੱਧ ਦਿੱਤੀ ਚੇਤਾਵਨੀ
ਮਨਪ੍ਰੀਤ ਜੱਸੀ
ਅੰਮ੍ਰਿਤਸਰ, 24 ਅਪ੍ਰੈਲ, 2020 : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਰਿਆਣਾ ਸਰਕਾਰ ਵੱਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੈਰੋਲ 'ਤੇ ਰਿਹਾਅ ਕਰਨ ਦੀ ਯੋਜਨਾ ਦਾ ਜ਼ੋਰਦਾਰ ਵਿਰੋਧ ਕੀਤਾ ਹੈ।
ਇਕ ਵੀਡੀਓ ਸੰਦੇਸ਼ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਪਤਾ ਲੱਗਾ ਹੈ ਕਿ ਹਰਿਆਣਾ ਸਰਕਾਰ ਕੋਰੋਨਾ ਵਾਇਰਸ ਦੀ ਆੜ ਵਿਚ ਡੇਰਾ ਸਿਰਸਾ ਦੇ ਮੁਖੀ ਨੂੰ ਪੈਰੋਲ 'ਤੇ ਰਿਹਾਅ ਕਰਨਾ ਚਾਹ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਹਰਿਆਣਾ ਸਰਕਾਰ ਡੇਰਾ ਸਿਰਸਾ ਮੁਖੀ ਨੂੰ ਰਿਹਾਅ ਕਰਦੀ ਹੈ ਅਤੇ ਉਹ ਜੇਲ• ਵਿਚੋਂ ਬਾਹਰ ਆਉਂਦਾ ਹੈ ਤਾਂ ਇਹ ਹਰਿਆਣਾ ਤੇ ਪੰਜਾਬ ਵਿਚ ਪਿਛਲੇ ਤਿੰਨ ਚਾਰ ਸਾਲ ਤੋਂ ਬਣੇ ਸ਼ਾਂਤੀ ਦਾ ਮਾਹੌਲ ਨੂੰ ਅੱਗ ਲਾਉਣ ਦਾ ਬਹੁਤ ਵੱਡਾ ਯਤਨ ਹੋਵੇਗਾ। ਉਹਨਾਂ ਕਿਹਾ ਕਿ ਇਹ ਸਿੱਖਾਂ ਨੂੰ ਭੜਕਾਉਣ ਤੇ ਉਕਸਾਉਣ ਦਾ ਵੀ ਯਤਨ ਹੋਵੇਗਾ। ਉਹਨਾਂ ਕਿਹ ਕਿ ਹਰਿਆਣਾ ਸਰਕਾਰ ਨੂੰ ਅਜਿਹਾ ਕੋਈ ਵੀ ਕਦਮ ਚੁੱਕਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਵਿਚ ਸਦਭਾਵਨਾ, ਸ਼ਾਂਤੀ ਤੇ ਭਾਈਚਾਰੇ ਦਾ ਮਾਹੌਲ ਬਣਿਆ ਹੈ, ਉਹ ਖਰਾਬ ਨਾ ਹੋਵੇ, ਇਸਦਾ ਧਿਆਨ ਰੱਖਣਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਕਿ ਪੈਰੋਲ 'ਤੇ ਰਿਹਾਅ ਕੀਤੇ ਸਿੱਖਾਂ ਦੀਆਂ ਰਿਹਾਈਆਂ ਵੀ ਰੱਦ ਕੀਤੀਆਂ ਜਾ ਰਹੀਆਂ ਹਨ।
ਵੀਡੀਓ ਦੇਖਣ ਲਈ ਕਲਿੱਕ ਕਰੋ :