← ਪਿਛੇ ਪਰਤੋ
ਫਿਰੋਜ਼ਪੁਰ, 24 ਅਪ੍ਰੈਲ 2020 : ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਫੈਲਣ ਤੋਂ ਰੋਕਣ ਦੇ ਮੱਦੇਨਜ਼ਰ ਲਗਾਏ ਗਏ ਕਰਫ਼ਿਊ ਦੌਰਾਨ ਬੱਚਿਆ ਦੀ ਸੁਰੱਖਿਆ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਿਰੋਜਪੁਰ ਵੱਲੋਂ ਹੈਲਪਲਾਈਨ ਨੰਬਰ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਨੇ ਕਿਹਾ ਕਿ ਜੇਕਰ ਕਰਫਿਊ/ਲਾਕਡਾਉਨ ਦੌਰਾਨ ਕਿਸੇ ਵੀ ਬੱਚੇ ਸਬੰਧੀ ਇਸ ਤਰ੍ਹਾਂ ਦੀ ਕੋਈ ਸੂਚਨਾ ਮਿਲਦੀ ਹੈ ਕਿ ਬੱਚਾ ਕਿਸੇ ਮੁਸ਼ਕਿਲ ਵਿੱਚ ਫਸਿਆ ਹੋਇਆ ਹੈ ਜਾਂ ਬੱਚੇ ਦਾ ਸ਼ੋਸ਼ਣ ਹੋ ਰਿਹਾ ਹੈ ਜਾਂ ਕੋਈ ਬੱਚਾ ਸਰੀਰਕ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੈ ਤਾਂ ਉਹ ਜ਼ਿਲ੍ਹਾ ਬਾਲ ਸੁਰੱਖਿਆ ਦੇ ਮੋਬਾਇਲ ਨੰਬਰ 94173-30756, ਬਾਲ ਸੁਰੱਖਿਆ ਅਫਸਰ ਦੇ ਮੋਬਾਇਲ ਨੰਬਰ 98765-03979, 95929-12141 ਅਤੇ ਚਾਈਲਡ ਹੈਲਪਲਾਈਨ ਨੰਬਰ: 1098 ਤੇ ਸੰਪਰਕ ਕਰ ਸਕਦਾ ਹੈ।
Total Responses : 266