ਹਰੀਸ਼ ਕਾਲੜਾ
- ਮੰਡੀਆਂ ਵਿੱਚੋਂ 23356 ਟਨ ਕਣਕ ਦੀ ਕਰਵਾਈ ਗਈ ਲਿਫਟਿੰਗ
- ਡੀ.ਸੀ. ਵੱਲੋਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਆਪਣੀ ਫਸਲ ਮੰਡੀਆਂ ਵਿੱਚ ਪੂਰੀ ਤਰ੍ਹਾਂ ਸੁੱਕਾ ਕੇ ਲਿਆਉਣ ਦੀ ਅਪੀਲ
ਰੂਪਨਗਰ, 24 ਅਪ੍ਰੈਲ 2020 - ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਕੀਤੇ ਸੁਚੱਜੇ ਪ੍ਰਬੰਧਾਂ ਸਦਕਾઠਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬੀਤੀ ਸ਼ਾਮ ਤੱਕ 34770 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 34767 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਸ ਤੋਂ ਇਲਾਵਾ ਮੰਡੀਆਂ ਵਿੱਚੋਂ 23356 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕਰਵਾਈ ਗਈ ਹੈ ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ 59 ਪ੍ਰਤੀਸ਼ਤ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਅਤੇ ਕਿਸਾਨ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ ਇਸ ਤਰ੍ਹਾਂ ਜਿਥੇ ਖੇਤ ਦੀ ਮਿੱਟੀ ਦੀ ਉਪਜਾਊ ਸ਼ਕਤੀ ਵਧੇਗੀ ਉਥੇ ਹੀ ਮਿੱਤਰ ਕੀੜੇ ਵੀ ਬਚੇ ਰਹਿਣਗੇ।
ਇਸ ਮੌਕੇ ਸਤਵੀਰ ਸਿੰਘ ਮਾਵੀ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਨੇ ਦਸਿਆ ਕਿ ਖਰੀਦੀ ਗਈ 34767 ਟਨ ਕਣਕ ਵਿੱਚੋਂ ਪਨਗ੍ਰੇਨ ਨੇ 11060 ਟਨ, ਮਾਰਕਫੈਡ ਵੱਲੋਂ 7955 ਟਨ, ਪਨਸਪ 8490 ਟਨ, ਪੀ.ਐਸ.ਡਬਲਿਊ.ਸੀ. ਵੱਲੋਂ 5250 ਟਨ ਅਤੇ ਐਫ ਸੀ ਆਈ ਵੱਲੋਂ 2012 ਟਨ ਕਣਕ ਦੀ ਖਰੀਦ ਕੀਤੀ ਗਈ ਹੈ।