← ਪਿਛੇ ਪਰਤੋ
ਮੁਲਾਜ਼ਮ ਦੇ ਪਾਜ਼ੀਟਿਵ ਆਉਣ 'ਤੇ ਨਹੀਂ ਹੋਵੇਗਾ ਸੀ ਈ ਓ 'ਤੇ ਪਰਚਾ : ਗ੍ਰਹਿ ਮੰਤਰਾਲੇ ਦਾ ਸਪਸ਼ਟੀਕਰਨ ਨਵੀਂ ਦਿੱਲੀ, 24 ਅਪ੍ਰੈਲ, 2020 : ਕੇਂਦਰੀ ਗ੍ਰਹਿ ਮੰਤਰਾਲੇ ਨੇ ਸਪਸ਼ਟ ਕੀਤਾ ਹੈ ਕਿ ਕੋਰੋਨਾ ਪਾਜ਼ੀਟਿਵ ਕੇਸਾਂ ਦੇ ਮਾਮਲੇ ਵਿਚ ਕੰਪਨੀ ਦੇ ਸੀ ਈਓ ਦੀ ਜਵਾਬਦੇਹੀ ਨੂੰ ਲੈ ਕੇ ਇੰਡਸਟਰੀ ਐਸੋਸੀਏਸ਼ਨਾਂ ਵਿਚ ਪਾਏ ਜਾ ਰਹੇ ਭੰਬਲਭੂਸੇ ਬਿਲਕੁਲ ਗਲਤ ਤੇ ਨਿਰਾਧਾਰ ਹਨ। ਇਕ ਟਵੀਟ ਰਾਹੀਂ ਮੰਤਰਾਲੇ ਨੇ ਸਪਸ਼ਟ ਕੀਤਾ ਕਿ ਅਜਿਹੀ ਕੋਈ ਗਾਈਡਲਾਈਨ ਨਹੀਂ ਹੈ ਜਿਸ ਵਿਚ ਇਹ ਦੱਸਿਆ ਗਿਆ ਹੋਵੇ ਕਿ ਜੇਕਰ ਕੰਪਨੀ ਦਾ ਮੁਲਾਜ਼ਮ ਕੋਰੋਨਾ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਫਿਰ ਸੀ ਈ ਓ 'ਤੇ ਕੇਸ ਦਰਜ ਕੀਤਾ ਜਾਵੇਗਾ ਤੇ ਉਸਨੂੰ ਜੇਲ• ਹੋਵੇਗੀ ਤੇ ਫੈਕਟਰੀ ਸੀਲ ਹੋਵੇਗੀ। ਮੰਤਰਾਲੇ ਨੇ ਉਦਯੋਗਪਤੀਆਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ।
Total Responses : 265