ਚੰਡੀਗੜ੍ਹ, 24 ਅਪ੍ਰੈਲ 2020 - ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ ਪੰਜਾਬ ਵੱਲੋਂ ਜਾਰੀ ਸਿਹਤ ਬੁਲਿਟਿਨ ਅਨੁਸਾਰ ਪੰਜਾਬ ਵਿਚ ਕਰੋਨਾ ਵਾਇਰਸ ਦੇ ਹੁਣ ਤੱਕ 10611 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 8310 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 298 ਦੀ ਰਿਪੋਰਟ ਪਾਜ਼ੀਟਿਵ ਆਈ ਹੈ, ਜਦਕਿ 2003 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਪੰਜਾਬ ਵਿਚ ਹੁਣ ਤੱਕ 17 ਮੌਤਾਂ ਹੋ ਚੁੱਕੀਆਂ ਹਨ। ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 63 ਪਾਜ਼ੀਟਿਵ ਮਾਮਲੇ ਜ਼ਿਲ੍ਹਾ ਜਲੰਧਰ 'ਚ ਹਨ, ਜਦਕਿ ਮੋਹਾਲੀ 'ਚ ਵੀ ਕੋਰੋਨਾ ਦੇ 63 ਮਾਮਲੇ ਪਾਜ਼ੀਟਿਵ ਹਨ। ਦੋਵਾਂ ਜ਼ਿਲ੍ਹਿਆਂ 'ਚ ਕੋਰੋਨਾ ਕਾਰਨ 2-2 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਲੁਧਿਆਣਾ 'ਚ ਸਭ ਤੋਂ ਵੱਧ 4 ਮੌਤਾਂ ਹੋਈਆਂ ਹਨ।
ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ
ਮੀਡੀਆ ਬੁਲੇਟਿਨ-(ਕੋਵਿਡ-19)
24-04-2020
1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ
24-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ-26
24.4.2020 ਨੂੰ ਕੇਸ:
- ਆਕਸੀਜਨ ’ਤੇ ਰੱਖੇ ਮਰੀਜ਼ਾਂ ਦੀ ਗਿਣਤੀ- 00
- ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00
- ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 00
- ਠੀਕ ਹੋਏ ਮਰੀਜ਼ਾਂ ਦੀ ਗਿਣਤੀ -04 (ਜਲੰਧਰ ਤੋਂ 2, ਸੰਗਰੂਰ ਤੋਂ 1, ਹੁਸ਼ਿਆਰਪੁਰ ਤੋਂ 1)
- ਮੌਤਾਂ ਦੀ ਗਿਣਤੀ- 00
2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ