ਅਸ਼ੋਕ ਵਰਮਾ
- ਵਿੱਤ ਮੰਤਰੀ ਵੱਲੋਂ ਜ਼ਿਲਾ ਪ੍ਰਸ਼ਾਸਨ ਨਾਲ 5ਵੀਂ ਸਮੀਖਿਆ ਬੈਠਕ
ਬਠਿੰਡਾ, 25 ਅਪ੍ਰੈਲ 2020 - ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਾਲ ਪੰਜਵੀਂ ਸਮੀਖਿਆ ਬੈਠਕ ਕਰਕੇ ਕੋਵਿਡ 19 ਤੋਂ ਜ਼ਿਲੇ ਨੂੰ ਬਚਾਓ ਲਈ ਕੀਤੇ ਜਾ ਰਹੇ ਉਪਰਾਲਿਆਂ, ਰਾਹਤ ਕਾਰਜਾਂ ਅਤੇ ਕਣਕ ਦੀ ਖਰੀਦ ਪ੍ਰਿਆ ਦੀ ਸਮੀਖਿਆ ਕੀਤੀ।
ਇਸ ਮੌਕੇ ਵਿੱਤ ਮੰਤਰੀ ਨੇ ਦੱਸਿਆ ਕਿ ਬਠਿੰਡਾ ਹਾਲੇ ਤੱਕ ਕੋਰੋਨਾ ਤੋਂ ਸੁਰੱਖਿਅਤ ਹੈ ਅਤੇ ਇਸ ਦਾ ਸਿਹਰਾ ਇੱਥੋਂ ਦੇ ਸਮੂਹ ਲੋਕਾਂ ਨੂੰ ਜਾਂਦਾ ਹੈ ਜਿੰਨਾਂ ਨੇ ਸਰਕਾਰ ਦੀਆਂ ਘਰ ਰਹਿਣ ਦੀ ਹਦਾਇਤਾਂ ਦਾ ਪਾਲਣ ਕੀਤਾ ਅਤੇ ਮਾਨਵਤਾ ਤੇ ਆਏ ਇਸ ਸੰਕਟ ਵਿਚ ਆਪਣੇ ਜ਼ਿਲੇ ਨੂੰ ਹਾਲੇ ਤੱਕ ਬਚਾਈ ਰੱਖਿਆ ਹੈ। ਉਨਾਂ ਨੇ ਲੋਕਾਂ ਨੂੰ ਕੁਝ ਦਿਨ ਹੋਰ ਇਸੇ ਤਰਾਂ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ।
ਇਸ ਮੌਕੇ ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਸ ਸਮੇਂ ਕਣਕ ਦੀ ਨਿਰਵਿਘਨ ਖਰੀਦ ਅਤੇ ਕੋਵਿਡ ਰਾਹਤ ਕਾਰਜ ਸਰਕਾਰ ਦੀਆਂ ਤਰਜੀਹਾਂ ਹਨ। ਉਨਾਂ ਨੇ ਨਿਰਦੇਸ਼ ਦਿੱਤੇ ਕਿ ਕਣਕ ਦੇ ਮੰਡੀਕਰਨ ਵਿਚ ਕਿਸਾਨਾਂ ਨੂੰ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਉਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਅਤੇ ਸਰਕਾਰ ਵੱਲੋਂ ਕਣਕ ਦਾ ਦਾਣਾ ਦਾਣਾ ਖਰੀਦਿਆਂ ਜਾਵੇਗਾ। ਵਿੱਤ ਮੰਤਰੀ ਨੇ ਇਸ ਮੌਕੇ ਪ੍ਰਸ਼ਾਸਨ ਨੂੰ ਇਹ ਵੀ ਹੁਕਮ ਦਿੱਤੇ ਕਿ ਸਾਉਣੀ ਦੀਆਂ ਫਸਲਾਂ ਲਈ ਕਿਸਾਨਾਂ ਨੂੰ ਬੀਜ ਅਤੇ ਖਾਦਾਂ ਦੀ ਉਪਲਬੱਧਤਾ ਸਮੇਂ ਸਿਰ ਕਰਵਾਈ ਜਾਣੀ ਯਕੀਨੀ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਬੀ ਸ੍ਰੀ ਨਿਵਾਸਨ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ ਇਸ ਵਾਰ ਪਿੱਛਲੇ ਸਾਲਾਂ ਦੇ ਮੁਕਾਬਲੇ ਇਸ ਸਮੇਂ ਤੱਕ ਜਿਆਦਾ ਖਰੀਦ ਹੋਈ ਹੈ। ਹੁਣ ਤੱਕ ਜ਼ਿਲੇ ਵਿਚ 3.15 ਲੱਖ ਮੀਟਿ੍ਰਕ ਟਨ ਦੀ ਰਿਕਾਰਡ ਖਰੀਦ ਹੋ ਚੁੱਕੀ ਹੈ। ਐਸ.ਐਸ.ਪੀ. ਡਾ: ਨਾਨਕ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ ਆਉਣ ਵਾਲੇ ਲੋਕਾਂ ਦੀ ਪੂਰੀ ਸਕਰੀਨਿੰਗ ਹੋ ਰਹੀ ਹੈ ਅਤੇ ਈਪਾਸ ਧਾਰਕ ਲੋਕਾਂ ਨੂੰ ਹੀ ਆਉਣ ਦਿੱਤਾ ਜਾ ਰਿਹਾ ਹੈ।
ਇਸੇ ਤਰਾਂ ਕਮਿਸ਼ਨਰ ਨਗਰ ਨਿਗਮ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਸ਼ਹਿਰ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹੁਣ ਤੱਕ 10,34,234 ਪੱਕੇ ਹੋਏ ਭੋਜਨ ਦੇ ਪੈਕਟ ਤਕਸੀਮ ਕੀਤੇ ਗਏ ਹਨ। ਉਨਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ 50 ਵਾਰਡਾਂ ਵਿਚ ਸੈਨੇਟਾਈਜਰ ਦਾ ਛਿੜਕਾਅ ਇਕ ਵਾਰ ਕਰਵਾਉਣ ਤੋਂ ਬਾਅਦ ਸਿਵਲ ਸਰਜਨ ਡਾ: ਅਮਰੀਕ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਜ਼ਿਲੇ ਵਿਚ ਕੋਈ ਵੀ ਕਰੋਨਾ ਮਰੀਜ ਨਹੀਂ ਹੈ। ਬੈਠਕ ਵਿਚ ਐਸ.ਡੀ.ਐਮ. ਅਮਰਿੰਦਰ ਸਿੰਘ ਟਿਵਾਣਾ ਵੀ ਹਾਜਰ ਸਨ।