ਚੰਡੀਗੜ, 25 ਅਪਰੈਲ 2020: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਪੰਜਾਬ ਵਾਸੀਆਂ ਨੂੰ ਭਗਵਾਨ ਪਰਸ਼ੂ ਰਾਮ ਜੈਅੰਤੀ ਦੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਉਨ•ਾਂ ਲੋਕਾਂ ਨੂੰ ਭਗਵਾਨ ਪਰਸ਼ੂ ਰਾਮ ਵੱਲੋਂ ਕਾਇਮ ਕੀਤੇ ਆਦਰਸ਼ਾਂ ਤੋਂ ਸੇਧ ਲੈਣ ਦਾ ਸੱਦਾ ਦਿੱਤਾ ਤਾਂ ਜੋ ਨਿਆਂ ਅਤੇ ਬਰਾਬਰੀ ਵਾਲਾ ਸਮਾਜ ਸਿਰਜਿਆ ਜਾ ਸਕੇ। ਉਨ•ਾਂ ਆਖਿਆ ਕਿ ਭਗਵਾਨ ਪਰਸ਼ੂ ਰਾਮ ਜੀ ਨੇ ਧਰਮ ਦੇ ਮੁਢਲੇ ਸਿਧਾਂਤਾਂ ਸੱਚ, ਦਇਆ, ਪਿਆਰ ਅਤੇ ਆਪਸੀ ਭਾਈਚਾਰੇ 'ਤੇ ਪਹਿਰਾ ਦਿੱਤਾ।
ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਗਵਾਨ ਪਰਸ਼ੂ ਰਾਮ ਜੀ ਦਾ ਜੀਵਨ ਅਤੇ ਵਿਚਾਰਧਾਰਾ ਸਾਨੂੰ ਦ੍ਰਿੜ ਨਿਸ਼ਚੇ ਨਾਲ ਅਨਿਆਂ ਵਿਰੁੱਧ ਆਵਾਜ਼ ਉਠਾਉਣ ਲਈ ਪ੍ਰੇਰਦੀ ਹੈ। ਉਨ•ਾਂ ਕਿਹਾ ਕਿ ਮੌਜੂਦਾ ਹਾਲਾਤ ਵਿਚ ਅਸੀਂ ਇਸ ਦਿਨ ਨੂੰ ਧੂਮਧਾਮ ਨਾਲ ਤਾਂ ਨਹੀਂ ਮਨਾ ਸਕਦੇ ਪਰ ਆਪਣੇ ਘਰਾਂ ਵਿਚ ਬੈਠਿਆਂ ਸਾਨੂੰ ਆਤਮਚਿੰਤਨ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਭਗਵਾਨ ਪਰਸ਼ੂ ਰਾਮ ਦੇ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈ।
ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਪਵਿੱਤਰ ਦਿਹਾੜੇ ਨੂੰ ਜਾਤ, ਰੰਗ, ਨਸਲ ਅਤੇ ਧਾਰਮਿਕ ਭੇਦਭਾਵ ਤੋਂ ਉਪਰ ਉਠ ਕੇ ਮਨਾਉਣਾ ਚਾਹੀਦਾ ਹੈ।