ਹਰਿੰਦਰ ਨਿੱਕਾ
ਬਰਨਾਲਾ, 25 ਅਪਰੈਲ 2020 - ਕੋਰੋਨਾ ਵਾਇਰਸ ਫੈਲਣ ਤੋਂ ਬਚਾਅ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ ਅਨੁਸਾਰ ਬਰਨਾਲਾ ਦੀ ਸਬਜ਼ੀ ਮੰਡੀ ਹੁਣ ਹਰੇਕ ਮੰਗਲਵਾਰ, ਸ਼ੁੱਕਰਵਾਰ ਤੇ ਐਤਵਾਰ ਨੂੰ ਬੰਦ ਰਹੇਗੀ, ਜਦੋਂਕਿ ਪਹਿਲਾਂ ਮੰਡੀ ਹਰੇਕ ਸੋਮਵਾਰ ਅਤੇ ਸ਼ੁੱਕਰਵਾਰ ਬੰਦ ਰੱਖੀ ਗਈ ਸੀ।
ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਨੇ ਕੋਵਿਡ 19 ਫੈਲਣ ਤੋਂ ਬਚਾਅ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਬਰਨਾਲਾ ਜੀ ਦੇ ਹੁਕਮਾਂ ਅਨੁਸਾਰ 16 ਅਪਰੈਲ ਨੂੰ ਜਾਰੀ ਮੰਡੀ ਸੂਚਨਾ ਵਿਚ ਸੋਧ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੰਡੀ ਸੂਚਨਾ 27 ਅਪਰੈਲ ਤੋਂ ਲਾਗੂ ਹੋਵੇਗੀ, ਭਾਵ ਭਲਕੇ ਮੰਡੀ ਖੋੋਲ੍ਹੀ ਜਾਵੇਗੀ ਤੇ ਇਸ ਮਗਰੋਂ ਮੰਗਲਵਾਰ ਨੂੰ ਮੰਡੀ ਬੰਦ ਰਹੇਗੀ। ਉਨ੍ਹਾਂ ਆੜ੍ਹਤੀਆਂ ਤੇ ਖਰੀਦਦਾਰਾਂ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਆਖਿਆ ਹੈ।