ਕਰਫਿਊ/ਲੌਕਡਾਊਨ ਦੌਰਾਨ ਨੌਜਵਾਨਾਂ ਨੂੰ ਮਾਨਸਿਕ ਤਣਾਅ ਤੋਂ ਉਭਰਨ ਵਿੱਚ ਹੋਵੇਗੀ ਸਹਾਈ
ਲੁਧਿਆਣਾ, 26 ਅਪ੍ਰੈਲ 2020: ਪੰਜਾਬ ਯੂਥ ਵਿਕਾਸ ਬੋਰਡ ਨੇ ਸੂਬੇ ਦੇ ਨੌਜਵਾਨਾਂ ਦੇ ਫਾਇਦੇ ਲਈ ਇੱਕ ਹੈੱਲਪਲਾਈਨ ਦੀ ਸ਼ੁਰੂਆਤ ਕੀਤੀ ਹੈ, ਇਸ ਰਾਹੀਂ ਨੌਜਵਾਨ ਕਰਫਿਊ/ਲੌਕਡਾਊਨ ਦੇ ਚੱਲਦਿਆਂ ਨਿਰਾਸ਼ਾ, ਚਿੰਤਾ ਅਤੇ ਤਣਾਅ ਤੋਂ ਮੁਕਤੀ ਲਈ ਸਲਾਹ ਲੈ ਸਕਣਗੇ। ਬੋਰਡ ਦੇ ਚੇਅਰਮੈਨ ਸ੍ਰ. ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਨੌਜਵਾਨ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ 9577200003 'ਤੇ ਟੈਕਸਟ/ਵਟਸਐਪ ਸੁਨੇਹੇ ਭੇਜ ਸਕਦੇ ਹਨ।
ਸ੍ਰ. ਬਿੰਦਰਾ ਨੇ ਦੱਸਿਆ ਕਿ ਪੰਜਾਬ ਯੂਥ ਵਿਕਾਸ ਬੋਰਡ ਨੌਜਵਾਨਾਂ ਦੀ ਭਲਾਈ ਲਈ ਹਮੇਸ਼ਾਂ ਵਚਨਬੱਧ ਹੈ। ਇਸੇ ਕਰਕੇ ਹੀ ਮੌਜੂਦਾ ਸਥਿਤੀ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਨੌਜਵਾਨਾਂ ਪੱਖੀ ਕਈ ਫੈਸਲੇ ਲਏ ਗਏ ਹਨ।
ਉਨ•ਾਂ ਦੱਸਿਆ ਕਿ ਬੋਰਡ ਵੱਲੋਂ ਸਿਹਤ ਕਾਮਿਆਂ ਨੂੰ 1000 ਪੀ. ਪੀ. ਈ. ਕਿੱਟਾਂ, ਲੋੜਵੰਦਾਂ ਨੂੰ ਮੁਫ਼ਤ ਰਾਸ਼ਨ (2000 ਆਟਾ ਬੈਗ) ਮੁਹੱਈਆ ਕਰਵਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਲੰਗਰ ਦੀ ਸੇਵਾ ਲਈ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ ਸਾਹਿਬ ਕਮੇਟੀ ਵੱਲੋਂ ਰੋਜ਼ਾਨਾ 2000 ਲੋੜਵੰਦਾਂ ਨੂੰ ਲੰਗਰ ਤਿਆਰ ਕਰਕੇ ਲੁਧਿਆਣਾ ਪੁਲਿਸ ਰਾਹੀਂ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੱਸਣਯੋਗ ਹੈ ਕਿ ਉਨ•ਾਂ (ਬਿੰਦਰਾ) ਨੇ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਵੀ ਮੁੱਖ ਮੰਤਰੀ ਕੋਵਿਡ ਰਾਹਤ ਫੰਡ ਵਿੱਚ ਦਾਨ ਦਿੱਤੀ ਹੈ।
ਉਨ•ਾਂ ਦੱਸਿਆ ਕਿ ਬੋਰਡ ਦੇ ਮੈਂਬਰ ਅਤੇ ਸਾਰੇ ਜ਼ਿਲ•ਾ ਕੋਆਰਡੀਨੇਟਰ ਆਪਣੇ ਆਪਣੇ ਖੇਤਰਾਂ ਵਿੱਚ ਆਪਣੇ ਪੱਧਰ 'ਤੇ ਸੇਵਾਵਾਂ ਨਿਭਾਅ ਰਹੇ ਹਨ। ਉਨ•ਾਂ ਕਿਹਾ ਕਿ ਇਸ ਬਿਮਾਰੀ ਬਾਰੇ ਕੜੀ ਨੂੰ ਤੋੜਨ ਲਈ ਬੋਰਡ ਦੀ ਪੂਰੀ ਟੀਮ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸਿਰਤੋੜ ਯਤਨ ਕਰ ਰਹੀ ਹੈ। ਉਨ•ਾਂ ਕਿਹਾ ਕਿ ਜ਼ਿਲ•ਾ ਲੁਧਿਆਣਾ ਵਿੱਚ ਉਹ ਨਿੱਜੀ ਤੌਰ 'ਤੇ ਸਾਰੇ ਕਾਰਜਾਂ 'ਤੇ ਨਿਗਰਾਨੀ ਰੱਖ ਰਹੇ ਹਨ। ਕੁਝ ਦਿਨ ਪਹਿਲਾਂ ਉਨ•ਾਂ ਨੇ ਸਿਵਲ ਹਸਪਤਾਲ ਲੁਧਿਆਣਾ ਦਾ ਦੌਰਾ ਕਰਕੇ ਸੀਨੀਅਰ ਡਾਕਟਰਾਂ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਸੀ।