ਜੀ ਐਸ ਪੰਨੂ
ਪਟਿਆਲਾ, 27 ਅਪ੍ਰੈਲ 2020 - ਪਟਿਆਲਾ ਪੁਲਿਸ 'ਚ ਤੈਨਾਤ 2 ਪੁਲਿਸ ਮੁਲਾਜ਼ਮਾਂ ਨੂੰ ਡਰੱਗ ਸਮਗਲਰਾਂ ਨਾਲ ਮਿਲੀਭੁਗਤ ਰੱਖਣ ਦੇ ਦੋਸ਼ 'ਚ ਬਰਖਾਸਤ ਕਰ ਦਿੱਤਾ ਗਿਆ । ਐਸ.ਐਸ.ਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਵੱਲੋਂ ਏ.ਐਸ.ਆਈ ਮਨਜੀਤ ਸਿੰਘ ਅਤੇ ਕਾਂਸਟੇਬਲ ਗਗਨਦੀਪ ਸਿੰਘ ਖਿਲਾਫ ਸਖਤ ਐਕਸ਼ਨ ਲਿਆ ਗਿਆ।
ਪ੍ਰੈੱਸ ਬਿਆਨ ਜਾਰੀ ਕਰਦਿਆਂ ਪਟਿਆਲਾ ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ 'ਤੇ ਡਰੱਗ ਸਮਗਲਰਾਂ ਤੋਂ ਪੈਸੇ ਲੈ ਕੇ ਉਨ੍ਹਾਂ ਨੂੰ ਛੱਡਣ ਦਾ ਦੋਸ਼ ਹੈ ਅਤੇ ਉਨ੍ਹਾਂ ਦੇ ਰਿਹਾਇਸ਼ੀ ਕਮਰੇ 'ਚੋਂ 15 ਕਿੱਲੋ ਭੁੱਕੀ ਚੂਰਾ ਪੋਸਤ, 250 ਗ੍ਰਾਮ ਚਰਸ, 5 ਗ੍ਰਾਮ ਹੈਰੋਇਨ ਅਤੇ ਇੱਕ ਕੈਨੀ ਪਲਾਸਟਿਕ ਜਿਸ 'ਚ 30 ਬੋਤਲਾਂ ਸ਼ਰਾਬ ਠੇਕਾ ਦੇਸੀ ਬਰਾਮਦ ਕੀਤੀਆਂ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮ ਭਗੌੜੇ ਹਨ ਅਤੇ ਇੰਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਦੇ ਕਾਰਨ ਦੋਹਾਂ ਨੂੰ ਪੁਲਿਸ ਮਹਿਕਮੇ 'ਚੋਂ ਬਰਖਾਸਤ ਕਰ ਦਿੱਤਾ ਗਿਆ ਹੈ।