ਚੰਡੀਗੜ, 28 ਅਪ੍ਰੈਲ 2020: ਕੋਵਿਡ 19 ਦੋਰਾਨ ਪੈਦਾ ਹੋਏ ਹਾਲਾਤਾਂ ਦੋਰਾਨ ਸੂਬੇ ਦੇ ਲੋਕਾਂ ਨੂੰ ਵੱਧ ਕੀਮਤ ਵਸੂਲਣ ਤੋਂ ਬਚਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 892 ਦੁਕਾਨਾਂ, ਪੈਟਰੋਲ ਪੰਪ, ਗੈਸ ਏਜੰਸੀਆਂ ਅਤੇ ਕੈਮਿਸਟ ਦੁਕਾਨਾਂ ਤੇ ਛਾਪੇ ਮਾਰੇ ਗਏ ਜਿਨ•ਾਂ ਵਿਚੋਂ 280 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲ ਰਹੀਆਂ ਸਨ ਜਿਨ•ਾਂ ਵਿਰੁੱਧ ਕਾਰਵਾਈ ਕਰਦਿਆਂ ਉਨ•ਾਂ ਨੂੰ 7,94000 ਦੇ ਜੁਰਮਾਨਾ ਕੀਤਾ ਗਿਆ ਹੈ।
ਇਹ ਜਾਣਕਾਰੀ ਅੱਜ ਇਥੇ ਪੰਜਾਬ ਦੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦਿੱਤੀ।
ਉਨ•ਾਂ ਦੱਸਿਆ ਕਿ ਜ਼ਰੂਰੀ ਵਸਤਾਂ ਵਿਸ਼ੇਸ਼ ਤੌਰ ਤੇ ਸੈਨੇਟਾਈਜਰ ਅਤੇ ਮਾਸਕ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ•ਾਂ ਦੇ ਵਿਭਾਗ ਨੂੰ 4 ਸ਼ਿਕਾਇਤਾਂ ਮਿਲੀਆਂ ਸਨ ਜਿਨ•ਾਂ ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ਤੇ ਛਾਪਾਮਾਰੀ ਕੀਤੀ ਗਈ ਜਿਸ ਦੋਰਾਨ 152 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ਦੇ ਮਾਮਲੇ ਵਿਚ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਅਧੀਨ ਮਾਮਲੇ ਦਰਜ ਕੀਤਾ ਗਿਆ। ਇਸ ਤੋਂ ਇਲਾਵਾ 128 ਦੁਕਾਨਦਾਰਾਂ ਦਾ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਮਾਮਲੇ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।
ਉਨ•ਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਅਨੁਸਾਰ ਵਿਭਾਗ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਵਿਕਰੀ ਐਮ.ਆਰ.ਪੀ. ਭਾਅ ਜਾ ਉਸ ਤੋਂ ਘੱਟ ਤੇ ਹੋਣ ਨੂੰ ਯਕੀਨੀ ਬਣਾਉਣ ਲਈ ਵਿਭਾਗ ਲਗਾਤਾਰ ਕੰਮ ਕਰ ਰਿਹਾ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਜੇ ਕਿਸੇ ਖਪਤਕਾਰ ਨੇ ਜ਼ਰੂਰੀ ਵਸਤਾਂ ਦੀ ਵਿਕਰੀ ਵੱਧ ਭਾਅ ਤੇ ਹੋਣ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣੀ ਹੈ ਤਾਂ ਉਹ 0172-2684000 ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।