ਫ਼ਿਰੋਜ਼ਪੁਰ, 28 ਅਪ੍ਰੈਲ 2020 : ਪੰਜਾਬ ਸਰਕਾਰ ਵੱਲੋਂ ਕਰਫ਼ਿਊ ਦੌਰਾਨ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਅਗਲੇ ਤਿੰਲ ਮਹੀਨੇ ਦੀ ਕਣਕ ਅਤੇ ਦਾਲ ਮੁਫਤ ਦਿੱਤੀ ਜਾ ਰਹੀ ਹੈ, ਇਸ ਲੜੀ ਤਹਿਤ ਅੱਜ ਪਿੰਡ ਆਂਸਲ ਵਿਖੇ ਕਣਕ ਅਤੇ ਦਾਲ ਦੀ ਡੋਰ-ਟੂ-ਡੋਰ ਸਪਲਾਈ ਸ਼ੁਰੂ ਕੀਤੀ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਗਰੀਬ ਤੇ ਜ਼ਰੂਰਤਮੰਦ ਲੋਕਾਂ ਤੱਕ ਜ਼ਰੂਰਤ ਦਾ ਸਾਰਾ ਸਮਾਨ ਪਹੁੰਚਾਉਣ ਦੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਲਈ ਸਰਕਾਰ ਵੱਲੋਂ ਭੇਜੀ ਕਣਕ ਅਤੇ ਦਾਲ ਹੁਣ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਕਰਫ਼ਿਊ ਦੇ ਦੌਰਾਨ ਲੋਕਾਂ ਨੂੰ ਖਾਣੇ ਨੂੰ ਲੈ ਕੇ ਕੋਈ ਦਿੱਕਤ ਨਾ ਹੋਵੇ, ਇਸ ਲਈ ਇਨ੍ਹਾਂ ਵੱਡਾ ਕਦਮ ਉਠਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿ ਸੰਕਟ ਦੀ ਇਸ ਕੜੀ ਵਿੱਚ ਜ਼ਰੂਰਤਮੰਦ ਲੋਕਾਂ ਦੀ ਸੇਵਾ ਹੀ ਸਾਡਾ ਸਭ ਤੋਂ ਵੱਡਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਇੱਕ ਪਰਿਵਾਰ ਨੂੰ 5 ਕਿੱਲੋ ਕਣਕ ਵੰਡੀ ਜਾਣੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਸੰਕਟ ਦੀ ਇਸ ਘੜੀ ਵਿੱਚ ਗ਼ਰੀਬਾਂ ਅਤੇ ਲੋੜਵੰਦਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ ਅਤੇ ਲੋਕਾਂ ਕਿਸੇ ਤਰ੍ਹਾਂ ਕੋਈ ਪਰੇਸ਼ਾਨੀ ਨਹੀ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬਲਵੀਰ ਬਾਠ ਚੇਅਰਮੈਨ ਬਲਾਕ ਸੰਮਤੀ, ਰਵਿੰਦਰ ਸਿੰਘ, ਹਰਦੇਵ ਸਿੰਘ, ਸਿਮਰਨਜੀਤ ਸਿੰਘ, ਜੱਜ ਸਿੰਘ, ਮਿਲਖਾ ਸਿੰਘ ਹਾਜ਼ਰ ਸਨ।