ਅਸ਼ੋਕ ਵਰਮਾ
- ਹੁਣ ਤੱਕ ਵੱਖ-ਵੱਖ ਮੰਡੀਆਂ ਵਿਖੇ ਕੀਤੀ 250 ਆਡੋਮਾਸ ਦੀ ਵੰਡ
ਮਾਨਸਾ, 28 ਅਪ੍ਰੈਲ 2020 - ਐਸ.ਡੀ.ਐਮ.-ਕਮ-ਪ੍ਰਬੰਧਕ ਮਾਰਕਿਟ ਕਮੇਟੀ ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਬ-ਡਵੀਜ਼ਨ ਮਾਨਸਾ ਅਧੀਨ ਆਉਂਦੀਆਂ ਮੰਡੀਆਂ ਅੰਦਰ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਲਈ ਆਡੋਮਾਸ (ਮੱਛਰ ਦੇ ਕੱਟਣ ਤੋਂ ਬਚਾਉਣ ਵਾਲੀ ਦਵਾਈ) ਦੀ ਵੰਡ ਕੀਤੀ ਜਾ ਰਹੀ ਹੈ ਹੈ। ਇਹ ਆਡੋਮਾਸ ਸੈਕਟਰੀ ਮਾਰਕਿਟ ਕਮੇਟੀ ਚਮਕੌਰ ਸਿੰਘ ਦੀ ਅਗਵਾਈ ਵਿੱਚ ਮੇਨ ਮੰਡੀ ਮਾਨਸਾ ਤੋਂ ਵੰਡ ਸ਼ੁਰੂ ਕਰ ਦਿੱਤੀ ਗਈ ਹੈ।
ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਣਕ ਦੀ ਖਰੀਦ ਦਾ ਸੀਜ਼ਨ ਚੱਲ ਰਿਹਾ ਹੈ ਜਿਸ ਕਾਰਨ ਮੰਡੀਆਂ ਵਿੱਚ ਕਣਕਾਂ ਵੇਚਣ ਆਏ ਕਿਸਾਨ ਅਤੇ ਕੰਮ ਕਰ ਰਹੇ ਮਜ਼ਦੂਰ ਮੰਡੀਆਂ ਵਿੱਚ ਹੀ ਸੌਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਵਿੱਚ ਮੱਛਰ ਆਮ ਪਾਏ ਜਾਂਦੇ ਹਨ। ਇਸ ਲਈ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਮੱਛਰਾਂ ਦੇ ਕੱਟਣ ਤੋਂ ਬਚਾਉਣ ਲਈ ਉਨ੍ਹਾਂ ਨੂੰ ਆਡੋਮਾਸ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 250 ਦੇ ਕਰੀਬ ਆਡੋਮਾਸ ਦੀ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੰਡ ਕਰ ਦਿੱਤੀ ਗਈ ਹੈ ਅਤੇ ਬਾਕੀ ਰਹਿੰਦੀਆਂ ਮੰਡੀਆਂ ਵਿੱਚ ਵੀ ਜਲਦ ਹੀ ਇਹ ਵੰਡ ਕਰ ਦਿੱਤੀ ਜਾਵੇਗੀ।
ਉਧਰ ਦੂਜੇ ਪਾਸੇ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਰਜਨੀਸ਼ ਗੋਇਲ ਨੇ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖਰੀਦ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਅੰਦਰ 363067 ਮੀਟਰਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 347429 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ 232478 ਮੀਟਰਕ ਟਨ ਕਣਕ ਦੀ ਲਿਫਟਿੰਗ ਵੀ ਕਰਵਾਈ ਜਾ ਚੁੱਕੀ ਹੈ।
ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਗੋਇਲ ਨੇ ਦੱਸਿਆ ਕਿ ਪਨਗ੍ਰੇਨ ਵੱਨੋਂ 116085 ਮੀਟਰਕ ਟਨ, ਐਫ.ਸੀ.ਆਈ. ਵੱਲੋਂ 18005, ਮਾਰਕਫੈਡ ਵੱਲੋਂ 86818, ਪਨਸਪ ਵੱਲੋਂ 78934, ਵੇਅਰਹਾਊਸ ਵੱਲੋਂ 46037 ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1550 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੱਛਰਾਂ ਤੋਂ ਬਚਾਈ ਰੱਖਣ ਲਈ ਭੀਖੀ ਮੰਡੀ ਵਿੱਚ ਫੋਗਿੰਗ ਕਰਵਾਈ ਗਈ ਅਤੇ ਬਾਕੀ ਰਹਿੰਦੀਆਂ ਮੰਡੀਆਂ ਵਿੱਚ ਵੀ ਫੋਗਿੰਗ ਕਰਵਾਈ ਜਾਵੇਗੀ।