ਹਾਲੇ ਤੱਕ ਗੁਰਦਾਸਪੁਰ ਜ਼ਿਲੇ ਵਿਚ ਨਹੀਂ ਹੈ ਕੋਈ ਕਰੋਨਾ ਪਾਜ਼ਿਟਵ ਕੇਸ
ਗੁਰਦਾਸਪੁਰ, 29 ਅਪ੍ਰੈਲ 2020: ਸ੍ਰੀ ਆਰ. ਵੈਂਕਟ ਰਤਨਮ, ਪ੍ਰਮੁੱਖ ਸਕੱਤਰ, ਜੇਲ ਵਿਭਾਗ, ਪੰਜਾਬ ਵਲੋਂ ਜਿਲਾ ਪ੍ਰਸ਼ਾਸਨ ਵਲੋਂ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ, ਸਵਰਨਦੀਪ ਸਿੰਘ ਐਸ.ਐਸ.ਪੀ ਗੁਰਦਾਸਪੁਰ, ਉਪਿੰਦਰਜੀਤ ਸਿੰਘ ਘੁੰਮਣ ਐਸ.ਐਸ.ਪੀ ਬਟਾਲਾ ਤੇ ਤੇਜਿੰਦਰਪਾਲ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਜ) ਵੀ ਮੋਜੂਦ ਸਨ।
ਮੀਟਿੰਗ ਦੌਰਾਨ ਸ੍ਰੀ ਰਤਨਮ ਨੇ ਕਿਹਾ ਕਿ ਜ਼ਿਲ•ਾ ਗੁਰਦਾਸਪੁਰ ਹਾਲੇ ਤੱਕ ਗਰੀਨ ਜ਼ੋਨ ਵਿਚ ਬਣਿਆ ਹੋਇਆ ਹੈ ਅਤੇ ਕੋਈ ਵੀ ਕਨਫਰਮ ਕਰੋਨਾ ਮਰੀਜ਼ ਨਹੀਂ ਹੈ ਪਰ ਜ਼ਿਲ•ਾ ਪ੍ਰਸ਼ਾਸਨ ਆਪਣੀ ਚੌਕਸੀ ਇਸੇ ਤਰਾਂ ਬਣਾਈ ਰੱਖੇ। ਉਨ•ਾਂ ਨੇ ਕਿਹਾ ਕਿ ਬਾਹਰਲੇ ਰਾਜਾਂ ਤੋਂ ਆਉਣ ਵਾਲੇ ਲੋਕਾਂ ਦੀ ਬਕਾਇਦਾ ਮੈਡੀਕਲ ਜਾਂਚ ਕੀਤੀ ਜਾਵੇ ਅਤੇ ਉਨ•ਾਂ ਨੂੰ ਇਕਾਂਤਵਾਸ ਵਿਚ ਰੱਖਿਆ ਜਾਵੇ। ਉਨ•ਾਂ ਨੇ ਜ਼ਿਲ•ਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਘਰਾਂ ਦੇ ਅੰਦਰ ਹੀ ਰਹਿਣ ਅਤੇ ਕਰਫਿਊ ਦਾ ਪਾਲਣ ਕਰਨ ਕਿਉਂਕਿ ਇਹੀ ਇਕ ਤਰੀਕਾ ਹੈ ਇਸ ਬਿਮਾਰੀ ਦੇ ਪਸਾਰ ਨੂੰ ਰੋਕਣ ਦਾ।
ਉਨਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਕਰੋਨਾ ਤੋਂ ਇਲਾਵਾ ਦੂਸਰੀਆਂ ਬਿਮਾਰੀਆਂ ਦੇ ਬਚਾਅ ਦੇ ਵੀ ਪੁਖਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਮਰੀਜਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਕੋਰੋਨਾ ਵਾਇ੍ਰਸ ਵਿਰੁੱਧ ਚੋਕਸ ਰਹੋ ਤੇ ਸਾਵਾਧਾਨੀ ਵਰਤੀ ਜਾਵੇ ਤੇ ਸਿਹਤ ਵਿਭਾਗ ਦੀਆਂ ਜਾਰੀ ਹਦਾਇਤਾਂ ਦੀ ਜਰੂਰੀ ਤੋਰ 'ਤੇ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਸੈਂਪਲਿੰਗ ਵਿਚ ਹੋਰ ਤੇਜ਼ੀ ਲਿਆਂਦੀ ਜਾਵੇ। ਉਨਾਂ ਬਲਾਕ, ਤਹਿਸੀਲ ਤੇ ਜਿਲਾ ਪੱਧਰ 'ਤੇ ਜ਼ਿਲ•ਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇ੍ਰਸ ਵਿਰੁੱਧ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਹਾਸਿਲ ਕੀਤੀ। ਉਨ•ਾਂ ਸਿਵਲ ਸਰਜਨ ਕੋਲੋਂ ਹਸਪਤਾਲਾਂ ਅੰਦਰ ਮੈਡੀਕਲ ਵਿਵਸਥਾ ਅਤੇ ਯੰਤਰਾਂ ਦੀ ਉਪਲੱਬਧਤਾ ਸਬੰਧੀ ਜਾਣਕਾਰੀ ਹਾਸਿਲ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਪ੍ਰਮੁੱਖ ਸਕੱਤਰ ਸ੍ਰੀ ਰਤਨਮ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਿਲਾ ਗੁਰਦਾਸਪੁਰ ਕੋਰਨਾ ਵਾਇਰਸ ਦੀ ਬਿਮਾਰੀ ਦੇ ਪ੍ਰਭਾਵ ਤੋਂ ਮੁਕਤ ਹੈ ਅਤੇ ਗਰੀਨ ਜ਼ੋਨ ਵਿਚ ਸ਼ਾਮਿਲ ਹੈ। ਉਨਾਂ ਦੱਸਿਆ ਕਿ ਤਖ਼ਤ ਸ੍ਰੀ ਹਜੂਰ ਸਾਹਿਬ , ਨਾਂਦੇੜ ਵਿਖੇ ਆ ਰਹੀਆਂ ਸੰਗਤਾਂ ਦਾ ਬਟਾਲਾ ਅਤੇ ਧਾਰੀਵਾਲ ਵਿਖੇ ਦੋ ਸੈਂਟਰ ਬਣਾਏ ਗਏ ਹਨ, ਜਿਥੇ ਉਨਾਂ ਦੀ ਮੈਡੀਕਲ ਜਾਂਚ ਕੀਤੀ ਜਾਂਦੀ ਹੈ। ਉਨਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜਾਂ ਦੀ ਸੈਂਪਲਿਗ ਵਧਾਈ ਗਈ ਹੈ ਪਰ ਸ੍ਰੀ ਅੰਮ੍ਰਿਤਸਰ ਵਿਖੇ ਸੈਂਪਲਿੰਗ ਰਿਪੋਰਟ ਲਗਾਤਾਰ ਭੇਜੀ ਜਾ ਰਹੀ ਅਤੇ ਉਥੇ ਜਿਆਦਾ ਸੈਂਪਲਿੰਗ ਆਉਣ ਕਾਰਨ, ਰਿਪੋਟ ਜਲਦੀ ਨਹੀਂ ਆਉਂਦੀ ਹੈ।
ਉਨਾਂ ਨੇ ਅੱਗੇ ਦੱਸਿਆ ਕਿ ਜ਼ਿਲੇ ਅੰਦਰ ਕੰਬਾਇਨਾਂ ਵਾਲੇ ਅਤੇ ਮੰਡੀ ਵਿਚ ਕੰਮ ਕਰ ਰਹੀ ਲੇਬਰ ਅਤੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ ਦੀ ਸੈਂਪਲਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਕੋਰੋਨਾ ਵਾਇ੍ਰਸ ਤੋਂ ਬਚਾਅ ਹੋ ਸਕੇ।
ਮੀਟਿੰਗ ਦੌਰਾਨ ਐਸ.ਐਸ.ਪੀ ਗੁਰਦਾਸਪੁਰ ਤੇ ਬਟਾਲਾ ਨੇ ਦੱਸਿਆ ਕਿ ਲੋਕਡਾਊਨ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ ਅਤੇ ਜ਼ਿਲ•ੇ ਦੇ ਲੋਕ ਪੂਰਾ ਸਹਿਯੋਗ ਕਰ ਰਹੇ ਹਨ। ਉਨ•ਾਂ ਨੇ ਕਿਹਾ ਕਿ ਪੁਲਿਸ ਵੱਲੋਂ ਕਰਫਿਊ ਤੋੜਨ ਵਾਲਿਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।
ਮੀਟਿੰਗ ਉਪਰੰਤ ਸ੍ਰੀ ਰਤਨਮ ਵਲੋਂ ਜਿਲਾ ਪ੍ਰਸ਼ਾਸਨ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ਗਏ ਕੰਟਰੋਲ ਰੂਮ, ਕਰਫਿਊ ਪਾਸ ਅਤੇ ਸੁਵਿਧਾ ਕੇਂਦਰ ਦਾ ਨਿਰੀਖਣ ਵੀ ਕੀਤਾ ਤੇ ਜਿਲ•ਾ ਪ੍ਰਸ਼ਾਸਨ ਵਲੋਂ ਕਰਫਿਊ ਦੋਰਾਨ ਲੋਕਾਂ ਲਈ ਕੀਤੇ ਗਏ ਬਿਹਤਰੀਨ ਪ੍ਰਬੰਧਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਸਰਵ ਸ੍ਰੀ ਸਕੱਤਰ ਸਿੰਘ ਬੱਲ ਐਸ.ਡੀ.ਐਮ ਗੁਰਦਾਸਪੁਰ, ਰਮਨ ਕੋਛੜ ਐਸ.ਡੀ.ਐਮ ਦੀਨਾਨਗਰ, ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ ਡੇਰਾ ਬਾਬਾ ਨਾਨਕ, ਬਲਵਿੰਦਰ ਸਿੰਘ ਐਸ.ਡੀ.ਐਮ ਬਟਾਲਾ, ਡਾ. ਕਿਸ਼ਨ ਚੰਦ ਸਿਵਲ ਸਰਜਨ ਵੀ ਮੋਜੂਦ।