← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 29 ਅਪਰੈਲ 2020 - ਜ਼ਿਲ੍ਹਾ ਮੈਜਿਸਟ੍ਰੇਟ ਬੀ ਸ੍ਰੀ ਨਿਵਾਸਨ ਨੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਵਿਚ ਕਰਫਿਊ ਤੋਂ ਛੋਟ ਦੇਣ ਸਬੰਧੀ ਹਾਲੇ ਕੋਈ ਫੈਸਲਾ ਨਹੀਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪਹਿਲਾਂ ਤੋਂ ਲਾਗੂ ਪਾਬੰਦੀਆਂ ਜਿਊਂ ਦੀਆਂ ਤਿਊਂ ਲਾਗੂ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਸਥਾਨਕ ਹਲਾਤਾਂ ਦੀ ਸਮੀਖਿਆ ਤੋਂ ਬਾਅਦ ਕਰਫਿਊ ਵਿਚ ਢਿੱਲ ਦੇਣ ਸਬੰਧੀ ਯੋਗ ਫੈਸਲਾ ਲਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਹੀ ਰਹਿਣ ਅਤੇ ਇਕ ਦੂਜੇ ਤੋਂ ਦੂਰੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਸਵੈ ਜਾਬਤੇ ਨਾਲ ਹੀ ਇਸ ਬਿਮਾਰੀ ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਕਰਫਿਊ ਵਿਚ ਢਿੱਲ ਦਿੱਤੀ ਜਾਵੇਗੀ ਤਾਂ ਇਸ ਸਬੰਧੀ ਮੀਡੀਆ ਰਾਹੀਂ ਦੱਸਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਇਸੇ ਤਰ੍ਹਾਂ ਸਹਿਯੋਗ ਬਣਾਈ ਰੱਖਣ ਦੀ ਅਪੀਲ ਕੀਤੀ।
Total Responses : 266