← ਪਿਛੇ ਪਰਤੋ
ਫਿਰੋਜ਼ਪੁਰ, 30 ਅਪ੍ਰੈਲ 2020 - ਥਾਣਾ ਲੱਖੋਕੇ ਬਹਿਰਾਮ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਅਮਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਏਐੱਸਆਈ ਬਲਬੀਰ ਸਿੰਘ ਦੀ ਅਗਵਾਈ ਵਿਚ ਦੌਰਾਨੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸ਼ਾਂ ਅਤੇ ਕਰਫਿਓ ਦੇ ਸਬੰਧ ਵਿਚ ਜਤਾਲਾ ਚੋਂਕ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਗੁਰਮੇਜ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਜਾਮਾ ਰੱਖੀਆ ਹਿਠਾੜ ਨਸ਼ੀਲੀਆਂ ਗੋਲੀਆਂ ਖਾਣ ਤੇ ਵੇਚਣ ਦਾ ਆਦੀ ਹੈ, ਜੋ ਅੱਜ ਵੀ ਨਸ਼ੀਲੀਆਂ ਗੋਲੀਆਂ ਵੇਚਣ ਲਈ ਆ ਰਿਹਾ ਹੈ, ਜੇਕਰ ਨਾਕਾਬੰਦੀ ਕੀਤੀ ਜਾਵੇ ਤਾਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀ ਗੁਰਮੇਜ ਸਿੰਘ ਨੂੰ ਸਮੇਤ ਮੋਟਰਸਾਈਕਲ ਹੀਰੋ ਡੀਲਕਸ ਬਿਨਾ ਨੰਬਰੀ ਕਾਬੂ ਕੀਤਾ ਤੇ ਇਸ ਕੋਲੋਂ 180 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Total Responses : 266