← ਪਿਛੇ ਪਰਤੋ
ਅੰਮ੍ਰਿਤਸਰ, 30 ਅਪ੍ਰੈਲ 2020 - ਸੂਬੇ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣ ਦਾ ਨਾਂਅ ਨਹੀਂ ਲੈ ਰਹੀ। ਹਾਲ ਹੀ ‘ਚ ਜਿਨ੍ਹਾਂ ਸ਼ਰਧਾਲੂਆਂ ਦੀ ਹਜ਼ੂਰ ਸਾਹਿਬ ਤੋਂ ਵਾਪਸੀ ਹੋਈ ਹੈ ਉਨ੍ਹਾਂ ਦੇ ਕੋਵਿਡ-19 ਟੈਸਟ ਕੀਤੇ ਜਾ ਰਹੇ ਹਨ। ਹੁਣ ਖ਼ਬਰ ਆਈ ਹੈ ਕਿ ਅੰਮ੍ਰਿਤਸਰ ‘ਚ ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਚੋਂ 53 ਹੋਰ ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਓ.ਪੀ ਸੋਨੀ ਵਲੋਂ ਕੀਤੀ ਗਈ। ਇਸ ਦੇ ਨਾਲ ਹੀ ਦੱਸ ਦਈਏ ਕਿ ਅੰਮ੍ਰਿਤਸਰ ‘ਚ ਹੁਣ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 76 ਹੋ ਗਈ ਹੈ।
Total Responses : 265