ਕੀ ਸ਼ਰਾਬ ਦੇ ਠੇਕੇ ਖੁੱਲ੍ਹਣਗੇ ?
ਨਵੀਂ ਦਿੱਲੀ, 1 ਮਈ, 2020 : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਦੁਕਾਨਾਂਂ ਖੋਲ੍ਹਣ ਨੂੰ ਜਾਰੀ ਹੋਈਆਂ ਨਵੀਆਂ ਹਦਾਇਤਾਂ ਮੁਤਾਬਿਕ ਸ਼ਰਾਬ ਦੇ ਠੇਕੇ ਖੁੱਲ ਸਕਦੇ ਹਨ।
ਜੋ ਦੁਕਾਨਾਂ ਬਾਰੇ ਕੇਂਦਰ ਨੇ ਸੂਚੀ ਜਾਰੀ ਕੀਤੀ ਹੈ, ਉਸ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਗੈਰ ਜ਼ਰੂਰੀ ਸਮਾਨ ਵਾਲੀਆਂ ਦੁਕਾਨਾਂ ਵੀ ਖੁੱਲ੍ਹ ਸਕਦੀਆਂ ਹਨ। ਸ਼ਰਾਬ ਇਸ ਗੈਰ ਜ਼ਰੂਰੀ ਸ਼੍ਰੇਣੀ ਵਿਚ ਆਉਂਦੀ ਹੈ। ਪਹਿਲਾਂ ਸ਼ਰਾਬ ਦੇ ਠੇਕਿਆਂ ਬਾਰੇ ਸਪਸ਼ਟ ਕਿਹਾ ਗਿਆ ਸੀ ਕਿ ਸ਼ਰਾਬ ਦੇ ਠੇਕੇ ਨਹੀਂ ਖੁੱਲ੍ਹ ਸਕਦੇ ਪਰ ਹੁਣ ਇਸ ਬਾਰੇ ਕੁਝ ਨਹੀਂ ਕਿਹਾ ਗਿਆ ਤੇ ਉਲਟਾ ਕਿਹਾ ਗਿਆ ਹੈ ਕਿ ਗੈਰ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਜਿਹੜੀਆਂ ਸਟੈਂਡ ਅਲੋਨ ਦੁਕਾਨਾਂ, ਕਾਲੋਨੀਆਂ ਵਿਚਲੀਆਂ ਦੁਕਾਨਾਂ ਤੇ ਰਿਹਾਇਸ਼ੀ ਕਾਲੋਨੀਆਂ ਵਿਚਲੀਆਂ ਦੁਕਾਨਾ ਵੀ ਖੋਲ੍ਹੀਆਂ ਜਾ ਸਕਦੀਆਂ ਹਨ ਤੇ ਅਜਿਹਾ ਕਰਦਿਆਂ ਜ਼ਰੂਰੀ ਤੇ ਗੈਰ ਜ਼ਰੂਰੀ ਦਾ ਕੋਈ ਵਿਤਕਰਾ ਨਹੀਂ ਹੋਵੇਗਾ।
ਪੰਜਾਬ ਸਰਕਾਰ ਦੇ ਇੱਕ ਆਲ੍ਹਾ ਅਫ਼ਸਰ ਨੇ ਬਾਬੂਸ਼ਾਹੀ ਨੂੰ ਦੱਸਿਆ ਕਿ ਅੱਜ ਦੇ ਹੁਕਮ ਦਾ ਅਰਥ ਇਹੀ ਹੈ ਕਿ ਇਨ੍ਹਾਂ ਥਾਵਾਂ 'ਤੇ ਸ਼ਰਾਬ ਦੇ ਠੇਕੇ ਵੀ ਖੋਲ੍ਹੇ ਜਾ ਸਕਦੇ ਹਨ ਪਰ ਪੰਜਾਬ ਸਰਕਾਰ ਇਸ ਬਾਰੇ ਖ਼ੁਦ ਆਪਣੇ ਹੁਕਮ ਜਾਰੀ ਕਰ ਸਕਦੀ ਹੈ .