ਰਜਨੀਸ਼ ਸਰੀਨ
- ਅਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਨੇ ਰੋਜ਼ਾਨਾ ਦੀ ਤਰ੍ਹਾਂ 500 ਲੋੜਵੰਦ ਪਰਿਵਾਰਾਂ ਨੂੰ ਭੇਜਿਆ ਸੁੱਕਾ ਰਾਸ਼ਨ
ਬਲਾਚੌਰ, 1 ਮਈ 2020 - ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਗਰੀਬਦਾਸੀ ਸੰਪਰਦਾਇਦੇ ਤੀਜੇ ਗੱਦੀਨਸ਼ੀਨ ਬ੍ਰਹਮਲੀਨ ਸਤਿਗੁਰੂ ਬ੍ਰਹਮਾ ਨੰਦ ਜੀ ਭੂਰੀਵਾਲਿਆਂ ਦੀ 18 ਵੀਂ ਬਰਸੀ ਮੌਕੇ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਅਚਾਰੀਆ ਸਵਾਮੀ ਸ੍ਰੀ ਚੇਤਨਾ ਨੰਦ ਜੀ ਭੂਰੀਵਾਲਿਆਂ ਵਲੋਂ 'ਜਗਤਗੁਰੂ ਅਚਾਰੀਆ ਬਾਬਾ ਗਰੀਬਦਾਸ ਰਚਿਤ ਬਾਣੀ' ਦੇ ਸਹਿਜ ਪਾਠ ਦੇ ਭੋਗ ਪਾਏ ਗਏ।
ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਪ੍ਰਸ਼ਾਸ਼ਨ ਦੀਆਂ ਹਿਦਾਇਤਾਂ ਨੂੰ ਮੁੱਖ ਰੱਖਦਿਆਂ ਵੇਦਾਂਤ ਅਚਾਰੀਆ ਚੇਤਨਾ ਨੰਦ ਜੀ ਭੁਰੀਵਾਲਿਆਂ ਨੇ ਕਰੋਨਾ ਮਹਾਂਮਾਰੀ ਨਾਲ ਜੂਝ ਰਹੀ ਸਮੁੱਚੀ ਮਾਨਵਤਾ ਦੇ ਭਲੇ ਲਈ ਅਰਦਾਸ ਕਰਦਿਆਂ ਕਿਹਾ ਕਿ ਦੇਸ਼ ਵਿਦੇਸ਼ ਵਿੱਚ ਬੈਠੀ ਭੂਰੀਵਾਲੇ ਗੁਰਗੱਦੀ ਪਰੰਪਰਾ ਦੀ ਸਰਬ ਸੰਗਤ ਨੇ ਆਦੇਸ਼ ਨੂੰ ਮੰਨਦਿਆਂ ਆਪੋ ਆਪਣੇ ਘਰਾਂ ਵਿੱਚ ਰਹਿ ਕੇ ਜਿੱਥੇ ਸਤਿਗੁਰੂ ਗਊਆਂ ਵਾਲਿਆਂ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ। ਉੱਥੇ ਅੱਜ ਸ੍ਰੀ ਬ੍ਰਹਮ ਸਰੂਪ ਧਾਮ ਪੋਜੇਵਾਲ ਵਿਖੇ ਸਤਿਗੁਰੂ ਗਊਆਂ ਵਾਲਿਆਂ ਦੀ ਬਰਸੀ ਨਮਿੱਤ ਬਾਣੀ ਦੇ ਸਹਿਜ ਪਾਠ ਦੇ ਭੋਗ ਪਾ ਕੇ ਸਰਬ ਸੰਗਤ ਨੂੰ ਸਤਿਗੁਰੂ ਗਊਆਂ ਵਾਲਿਆਂ ਵਲੋਂ ਦਿੱਤੇ ਸਰਲ ਉਪਦੇਸ਼ਾਂ ਨੂੰ ਜੀਵਣ ਵਿੱਚ ਅਪਣਾ ਉਨ੍ਹਾਂ 'ਤੇ ਚੱਲਣ ਦੀ ਪ੍ਰੇਰਣਾ ਕੀਤੀ ਗਈ।
ਅਚਾਰੀਆ ਚੇਤਨਾ ਨੰਦ ਜੀ ਭੂਰੀਵਾਲਿਆਂ ਨੇ ਦੱਸਿਆ ਕਿ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ ਵਲੋਂ ਜਿੱਥੇ ਕਰੋਨਾ ਦੇ ਚੱਲਦਿਆਂ ਲਗਾਤਾਰ ਪੰਜਾਬ, ਹਿਮਾਚਲ, ਹਰਿਆਣਾ, ਉਤਰਾਖੰਡ ਸਮੇਤ ਦੇਸ਼ ਵਿਦੇਸ਼ ਦੇ ਵੱਖ ਵੱਖ ਕੋਨਿਆਂ ਵਿੱਚ ਰਹਿ ਰਹੀਆਂ ਸੰਗਤਾਂ ਵਲੋਂ ਲੋੜਵੰਦਾਂ ਤੱਕ ਸੁੱਕਾ ਰਾਸ਼ਨ ਭੇਜਿਆ ਜਾ ਰਿਹਾ ਹੈ ਉੱਥੇ ਅੱਜ ੫੦੦ ਪਰਿਵਾਰਾਂ ਨੂੰ ਧਾਮ ਪੋਜੇਵਾਲ ਤੋਂ ਸੁੱਕਾ ਰਾਸ਼ਨ,ਬੀਟਨਾਂ (ਹਿਮਾਚਲ ਪ੍ਰਦੇਸ਼) ਆਸ਼ਰਮ ਤੋਂ ਊਨਾ ਜਿਲ੍ਹੇ ਵਿੱਚ 2000 ਲੋਕਾਂ ਲਈ ਦੇਸੀ ਘਿਓ ਵਿੱਚ ਤਿਆਰ ਰਾਸ਼ਨ ਭੇਜਿਆ ਗਿਆ। ਅਚਾਰੀਆ ਚੇਤਨਾ ਨੰਦ ਜੀ ਭੂਰੀਵਾਲਿਆਂ ਨੇ ਸਰਬ ਸੰਗਤ ਨੂੰ ਆਦੇਸ਼ ਕੀਤਾ ਕਿ ਆਪੋ ਆਪਣੇ ਘਰਾਂ ਵਿੱਚ ਸੁਰੱਖਿਅਤ ਰਹਿਣ ਦੀ ਪ੍ਰੇਰਣਾ ਕੀਤੀ ਤਾਂ ਜੋ ਸਰਕਾਰ ਅਤੇ ਪ੍ਰਸ਼ਾਸ਼ਨ ਦਾ ਸਾਥ ਦੇ ਕੇ ਰਲ ਮਿਲ ਇਸ ਮਹਾਂਮਾਰੀ ਤੋਂ ਛੁਟਕਾਰਾ ਪਾਇਆ ਜਾ ਸਕੇ।