← ਪਿਛੇ ਪਰਤੋ
ਅੰਮ੍ਰਿਤਸਰ, 1 ਮਈ 2020 - ਅੰਮ੍ਰਿਤਸਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਕਰੀਬ 60 ਮਾਮਲੇ ਸਾਹਮਣੇ ਆਏ ਹਨ। ਜਿਸ ਦੀ ਪੁਸ਼ਟੀ ਮੈਡੀਕਲ ਸਿੱਖਿਆ ਮੰਤਰੀ ਓ ਪੀ ਸੋਨੀ ਨੇ ਵੱਲੋਂ ਕੀਤੀ ਗਈ ਹੈ। ਬੀਤੇ ਦਿਨ ਵੀਰਵਾਰ ਨੂੰ ਅੰਮ੍ਰਿਤਸਰ 'ਚ ਕੋਰੋਨਾ ਦੇ 76 ਮਾਮਲੇ ਸਾਹਮਣੇ ਆਏ ਸਨ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਦੇ ਦੋ ਦਿਨਾਂ ਵਿਚ 136 ਮਾਮਲੇ ਸਾਹਮਣੇ ਆਏ ਹਨ। ਜ਼ਿਲ੍ਹੇ ਵਿਚ ਹੁਣ ਤੱਕ ਕੁੱਲ ਮਾਮਲੇ 150 ਹੋ ਗਏ ਹਨ ਜਿਨ੍ਹਾਂ ਵਿਚ 2 ਦੀ ਮੌਤ ਅਤੇ 8 ਠੀਕ ਵੀ ਹੋਏ ਹਨ।
Total Responses : 265