ਮੋਹਾਲੀ, 2 ਮਈ 2020 - ਮੋਹਾਲੀ 'ਚ 2 ਹੋਰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਆਈਸੋਲਸ਼ਨ ਵਾਰਡ 'ਚ ਭੇਜ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਕੁਆਰੰਟੀਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਸੈਂਪਲ ਲਏ ਜਾ ਰਹੇ ਹਨ।
ਇਹ 2 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਕੁੱਲ ਗਿਣਤੀ 94 ਹੋ ਗਈ ਹੈ ਜਦੋਂ ਕਿ ਇਨ੍ਹਾਂ 'ਚ ਨਾਂਦੇੜ ਸਾਹਿਬ ਤੋਂ ਆਏ 19 ਪਾਜ਼ੀਟਿਵ ਮਰੀਜ਼ ਵੀ ਸ਼ਾਮਿਲ ਹਨ। ਜ਼ਿਲ੍ਹੇ 'ਚ ਹੁਣ ਤੱਕ 30 ਮਰੀਜ਼ ਠੀਕ ਵੀ ਹੋ ਚੁੱਕੇ ਹਨ।