ਟੋਲ ਅਥਾਰਟੀਆਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਸਮਾਜਿਕ ਦੂਰੀ ਬਣਾਏ ਰੱਖਣ ਅਤੇ ਹੋਰ ਜ਼ਰੂਰੀ ਉਪਾਅ ਯਕੀਨੀ ਬਣਾਉਂਣਗੀਆਂ : ਵਿਜੇ ਇੰਦਰ ਸਿੰਗਲਾ
ਚੰਡੀਗੜ, 3 ਮਈ 2020: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਸੂਬਾ ਸਰਕਾਰ ਅਧੀਨ ਚੱਲ ਰਹੇ 23 ਟੋਲ ਪਲਾਜ਼ਿਆਂ 'ਤੇ ਟੋਲ ਉਗਰਾਹੀ 4 ਮਈ ਤੋਂ ਮੁੜ ਸ਼ੁਰੂ ਹੋ ਜਾਵੇਗੀ। ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ 27 ਮਾਰਚ ਨੂੰ ਟੋਲ ਪਲਾਜ਼ੇ ਆਰਜ਼ੀ ਤੌਰ 'ਤੇ ਬੰਦ ਕਰ ਦਿੱਤੇ ਗਏ ਸਨ ਅਤੇ 19 ਅਪ੍ਰੈਲ ਨੂੰ ਟੋਲ ਪਲਾਜ਼ਿਆਂ ਨੂੰ ਬੰਦ ਰੱਖਣ ਦੀ ਮਿਆਦ 3 ਮਈ ਤੱਕ ਵਧਾ ਦਿੱਤੀ ਗਈ ਸੀ।
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਦੱਸਿਆ ਕਿ ਕੋਵਿਡ-19 ਦੇ ਫੈਲਾਅ ਨੂੰ ਰੋਕਣ ਸਬੰਧੀ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੋਲ ਅਥਾਰਟੀਆਂ ਨੂੰ ਸਮਾਜਿਕ ਦੂਰੀ ਬਣਾਏ ਰੱਖਣ, ਸੈਨੇਟਾਈਜੇਸ਼ਨ, ਵ~ਾਰ-ਵਾਰ ਹੱਥ ਧੋਣ, ਮਾਸਕ ਤੇ ਦਸਤਾਨੇ ਪਹਿਨਣ ਅਤੇ ਹੋਰ ਰੋਕਥਾਮ ਉਪਾਵਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਇਸ ਸਬੰਧੀ ਨਿਰਦੇਸ਼ ਜਾਰੀ ਕੀਤੇ ਗਏ ਹਨ ਪਰ ਜੇਕਰ ਕੋਈ ਟੋਲ ਪਲਾਜ਼ਾ ਕੰਟੇਨਮੈਂਟ ਜ਼ੋਨ ਦੇ ਅੰਦਰ ਆਉਂਦਾ ਹੈ ਤਾਂ ਉਹ ਟੋਲ ਪਲਾਜ਼ਾ 17 ਮਈ ਤੱਕ ਆਰਜ਼ੀ ਤੌਰ 'ਤੇ ਬੰਦ ਰਹੇਗਾ। ਉਨ•ਾਂ ਨੇ ਅੱਗੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਤੱਕ ਕੋਈ ਵੀ ਸਟੇਟ ਟੋਲ ਪਲਾਜ਼ਾ ਕੰਟੇਨਮੈਂਟ ਜ਼ੋਨ ਵਿੱਚ ਨਹੀਂ ਹੈ।
ਸ੍ਰੀ ਸਿੰਗਲਾ ਨੇ ਦੱਸਿਆ ਕਿ 3 ਮਈ ਤੱਕ ਮੁਫ਼ਤ ਲਾਂਘਾ ਮੁਹੱਈਆ ਕਰਵਾਉਣ ਤੋਂ ਇਲਾਵਾ ਸੂਬੇ ਦੀਆਂ ਟੋਲ ਪਲਾਜ਼ਾ ਅਥਾਰਟੀਆਂ ਵੱਲੋਂ ਐਮਰਜੈਂਸੀ ਸਪਲਾਈ ਵਾਲੇ ਵਾਹਨਾਂ ਦੇ ਡਰਾਇਵਰਾਂ ਅਤੇ ਟਰੱਕਾਂ ਵਾਲਿਆਂ ਨੂੰ ਮੁਫ਼ਤ ਭੋਜਨ (ਲੰਗਰ) ਦੀ ਸੇਵਾ ਵੀ ਪ੍ਰਦਾਨ ਕੀਤੀ ਗਈ।