ਦੋਵੇਂ ਮਰੀਜ਼ ਪਿੰਡ ਜਵਾਹਰਪੁਰ ਨਾਲ ਸਬੰਧਤ, ਜ਼ਿਲ•ੇ ਵਿਚ ਹੁਣ ਤਕ 36 ਮਰੀਜ਼ ਠੀਕ ਹੋਏ
ਮੋਹਾਲੀ, 03 ਮਈ 2020: 'ਕੋਰੋਨਾ ਵਾਇਰਸ' ਦੀ ਲਾਗ ਨਾਲ ਜੂਝ ਰਹੇ ਦੋ ਹੋਰ ਮਰੀਜ਼ਾਂ ਨੇ ਇਸ ਬੀਮਾਰੀ ਨੂੰ ਮਾਤ ਦੇ ਦਿਤੀ ਹੈ। ਇਸ ਮਾਰੂ ਬੀਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਕੁਲ ਗਿਣਤੀ ਹੁਣ 36 ਹੋ ਗਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦਸਿਆ ਕਿ ਐਤਵਾਰ ਨੂੰ ਠੀਕ ਹੋਣ ਵਾਲੇ ਮਰੀਜ਼ਾਂ ਵਿਚ 52 ਸਾਲਾ ਨਰਿੰਦਰ ਕੌਰ ਅਤੇ 56 ਸਾਲਾ ਨੈਬ ਸਿੰਘ ਸ਼ਾਮਲ ਹਨ ਅਤੇ ਦੋਵੇਂ ਪਿੰਡ ਜਵਾਹਰਪੁਰ ਦੇ ਰਹਿਣ ਵਾਲੇ ਹਨ। ਡੇਰਾਬੱਸੀ ਲਾਗਲੇ ਪਿੰਡ ਜਵਾਹਰਪੁਰ ਨਾਲ ਸਬੰਧਤ ਕੁਲ 22 ਮਰੀਜ਼ ਹੁਣ ਤਕ ਤੰਦਰੁਸਤ ਹੋ ਗਏ ਹਨ। ਸਿਵਲ ਸਰਜਨ ਨੇ ਦਸਿਆ ਕਿ ਇਹ ਦੋਵੇਂ 14 ਦਿਨਾਂ ਤੋਂ ਬਨੂੜ ਲਾਗਲੇ ਗਿਆਨ ਸਾਗਰ ਹਸਪਤਾਲ ਦੇ 'ਕੋਵਿਡ ਕੇਅਰ ਸੈਂਟਰ' ਵਿਚ ਇਲਾਜ ਅਧੀਨ ਸਨ ਜਿਥੋਂ ਦੋਹਾਂ ਨੂੰ ਐਤਵਾਰ ਨੂੰ ਛੁੱਟੀ ਦੇ ਦਿਤੀ ਗਈ। ਉਨ•ਾਂ ਸਪੱਸ਼ਟ ਕੀਤਾ ਕਿ ਦੋਹਾਂ ਨੂੰ ਫ਼ਿਲਹਾਲ ਘਰ ਨਹੀਂ ਭੇਜਿਆ ਜਾਵੇਗਾ। ਅਹਿਤਿਆਤ ਵਜੋਂ 14 ਦਿਨਾਂ ਲਈ ਡੇਰਾਬੱਸੀ ਦੇ ਨਿਰੰਕਾਰੀ ਭਵਨ ਵਿਚ ਬਣਾਏ ਗਏ 'ਇਕਾਂਤਵਾਸ ਕੇਂਦਰ' ਵਿਚ ਰਖਿਆ ਜਾਵੇਗਾ।
ਡਾ. ਮਨਜੀਤ ਸਿੰਘ ਮੁਤਾਬਕ ਦੋਹਾਂ ਮਰੀਜ਼ਾਂ ਦੇ 14 ਦਿਨਾਂ ਮਗਰੋਂ ਕੀਤੇ ਗਏ ਲਗਾਤਾਰ ਦੋ ਟੈਸਟਾਂ ਦੀਆਂ ਰੀਪੋਰਟਾਂ ਨੈਗੇਟਿਵ ਆਈਆਂ ਹਨ ਜਿਸ ਮਗਰੋਂ ਉਨ•ਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ। ਉਨ•ਾਂ ਦਸਿਆ ਕਿ ਬਾਕੀ ਸਾਰੇ ਮਰੀਜ਼ਾਂ ਦਾ ਵਧੀਆ ਢੰਗ ਨਾਲ ਚੱਲ ਰਿਹਾ ਹੈ ਅਤੇ ਸਾਰਿਆਂ ਦੀ ਹਾਲਤ ਸਥਿਰ ਹੈ। ਠੀਕ ਹੋਏ ਮਰੀਜ਼ਾਂ ਨੇ ਉਨ•ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੇ ਹੋਰ ਸਟਾਫ਼ ਦਾ ਧਨਵਾਦ ਕਰਦਿਆਂ ਕਿਹਾ ਕਿ ਹਸਪਤਾਲ ਵਿਚ ਉਨ•ਾਂ ਦੀਆਂ ਜ਼ਰੂਰੀ ਲੋੜਾਂ ਦਾ ਪੂਰਾ ਖ਼ਿਆਲ ਰਖਿਆ ਗਿਆ ਅਤੇ ਉਨ•ਾਂ ਨੂੰ ਚੰਗਾ ਤੇ ਮਿਆਰੀ ਇਲਾਜ ਮਿਲਿਆ।
ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ, ਨਰਸਾਂ ਅਤੇ ਹੋਰ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਾਰੇ ਦਿਨ ਰਾਤ ਅਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹਈਆ ਕਰਵਾ ਰਹੇ ਹਨ। ਉਨ•ਾਂ ਕਿਹਾ ਕਿ ਜ਼ਿਲ•ਾ ਸਿਹਤ ਵਿਭਾਗ ਇਸ ਬੀਮਾਰੀ ਦੇ ਖ਼ਾਤਮੇ ਲਈ ਪੂਰੀ ਤਰ•ਾਂ ਪ੍ਰਤੀਬੱਧ ਹੈ ਅਤੇ ਸਾਰਿਆਂ ਦੇ ਸਹਿਯੋਗ ਨਾਲ ਛੇਤੀ ਹੀ ਇਸ ਮਹਾਮਾਰੀ 'ਤੇ ਕਾਬੂ ਪਾ ਲਿਆ ਜਾਵੇਗਾ। ਡਾ. ਮਨਜੀਤ ਸਿੰਘ ਨੇ ਲੋਕਾਂ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਆਖਿਆ। ਉਨ•ਾਂ ਲੋਕਾਂ ਨੂੰ ਵਾਰ ਵਾਰ ਹੱਥ ਧੋਣ, ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰੱਖਣ ਅਤੇ ਘਰਾਂ ਅੰਦਰ ਰਹਿਣ ਲਈ ਪ੍ਰੇਰਿਆ।