ਦੁਕਾਨਾਂ ਜੋਨ ਵਾਈਸ ਹੀ ਖੋਲ੍ਹੀਆ ਜਾਣਗੀਆਂ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 04 ਮਈ 2020: ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਕੁਮਾਰ ਸੌਰਭ ਰਾਜ, ਆਈ.ਏ.ਐਸ. ਨੇ ਜਿਲ੍ਹੇ ਵਿੱਚ 23 ਮਾਰਚ 2020 ਤੋਂ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫਿਊ ਦੀ ਲਗਾਤਾਰਤਾ ਵਿੱਚ ਭਾਰਤ ਸਰਕਾਰ, ਗ੍ਰਹਿ ਮੰਤਰਾਲੇ ਅਤੇ ਪੰਜਾਬ ਸਰਕਾਰ, ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਪਾਸੋ ਪ੍ਰਾਪਤ ਹੋਈਆਂ ਹਦਾਇਤਾਂ ਦੇ ਆਧਾਰ ਤੇ ਜਿਲ੍ਹੇ ਵਿੱਚ ਜਾਰੀ ਹੁਕਮ ਨੰਸ: 384/ਫਸ ਮਿਤੀ 30 ਅਪ੍ਰੈਲ 2020 ਰਾਹੀਂ ਜਿਲ੍ਹਾ ਫਰੀਦਕੋਟ ਅੰਦਰ ਕੁਝ ਕੈਟਾਗਰੀਆਂ ਨੂੰ ਜੋਨ ਵਾਈਜ਼ ਸਵੇਰੇ 7 ਵਜੇ ਤੋਂ 11 ਵਜੇ ਤੱਕ ਆਮ ਲੋਕਾਂ ਨੂੰ ਜਰੂਰੀ ਵਸਤਾਂ ਮੁਹੱਈਆ ਕਰਾਉਣ ਲਈ ਦੁਕਾਨਾਂ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਗਈ ਸੀ ।
ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਵੱਲੋਂ ਦੁਬਾਰਾ ਜਾਰੀ ਕੀਤੇ ਗਏ ਹੁਕਮਾਂ ਵਿੱਚ ਤਬਦੀਲੀ ਕਰਦੇ ਹੋਏ ਹੁਣ ਦੁਕਾਨਾਂ ਖੋਲਣ ਦਾ ਸਮਾਂ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 1 ਵਜੇ ਤੱਕ ਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਦੁਕਾਨਾਂ ਖੋਲ੍ਹਣ ਸਬੰਧੀ ਬਾਕੀ ਸ਼ਰਤਾਂ ਪਹਿਲਾਂ ਦੀ ਤਰ੍ਹਾਂ ਹੀ ਜਾਰੀ ਰਹਿਣਗੀਆਂ।