ਮਿੱਤਰ ਸੈਨ ਸ਼ਰਮਾ
ਮਾਨਸਾ 04 ਮਈ 2020: ਜ਼ਿਲ੍ਹਾ ਮਾਨਸਾ ਵਾਸੀ ਇਕ ਹੋਰ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਏ ਜਾਣ 'ਤੇ ਜ਼ਿਲ੍ਹਾ ਮਾਨਸਾ 'ਚ ਕੋਰੋਨਾ ਪੀੜ੍ਹਤਾਂ ਦੀ ਗਿਣਤੀ 13 ਹੋ ਗਈ ਹੈ। ਜ਼ਿਕਰਯੋਗ ਹੈ ਕਿ 30 ਅਪ੍ਰੈਲ ਨੂੰ ਨਾਂਦੇੜ ਸਾਹਿਬ ਤੋਂ ਪਰਤੇ 13 ਸ਼ਰਧਾਲੂਆਂ ਦੇ ਨਮੂਨੇ ਲਏ ਗਏ ਸਨ, ਜਿੰਨ੍ਹਾਂ 'ਚੋਂ 12 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪਾਈ ਗਈ, ਜਦਕਿ ਪਿੰਡ ਉੱਲਕ, ਜ਼ਿਲ੍ਹਾ ਮਾਨਸਾ ਵਾਸੀ ਇਕ ਔਰਤ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।ਇਸ ਤਰ੍ਹਾਂ ਨਾਲ ਜ਼ਿਲ੍ਹਾ ਮਾਨਸਾ 'ਚ ਹੁਣ ਕੋਰੋਨਾ ਪੀੜ੍ਹਤਾਂ ਦੀ ਸੰਖਿਆ 13 ਹੋ ਗਈ ਹੈ, ਜਿੰਨ੍ਹਾਂ 'ਚ 4 ਹਜ਼ੂਰ ਸਾਹਿਬ ਤੋਂ ਪਰਤੇ ਸ਼ਰਧਾਲੂ ਸ਼ਾਮਿਲ ਹਨ, ਇੰਨ੍ਹਾਂ ਪੀੜ੍ਹਤਾਂ ਦਾ ਇਲਾਜ ਸਿਵਲ ਹਸਪਤਾਲ ਮਾਨਸਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਅਸ਼ੋਕ ਕੁਮਾਰ ਦੀ ਅਗਵਾਈ 'ਚ ਮਾਹਿਰ ਡਾਕਟਰਾਂ ਵੱਲੋਂ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਚਾਰ ਵਿਅਕਤੀ ਤੰਦਰੁਸਤ ਹੋ ਕੇ ਆਪਣੇ ਘਰ ਵੀ ਪਹੁੰਚ ਗਏ ਹਨ।