← ਪਿਛੇ ਪਰਤੋ
ਹਰੀਸ ਕਾਲੜਾ
ਰੂਪਨਗਰ, 5 ਮਈ 2020 : ਜਤਿੰਦਰ ਗੁਪਤਾ ਅਤੇ ਰੋਜ਼ੀ ਸਿੰਗਲਾ ਰੋਪੜ ਨਿਵਾਸੀ ਵੱਲੋਂ ਜ਼ਰੂਰਤਮੰਦਾਂ ਦੀ ਮਦੱਦ ਲਈ ਰੈੱਡ ਕਰਾਸ ਸੁਸਾਇਟੀ ਦੇ ਨਾਂ 11 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਨੂੰ ਸੌਪਿਆ ਗਿਆ । ਇਸ ਦੇ ਨਾਲ ਹੀ ਉਨ੍ਹਾਂ ਵੱਲੋਂ 100 ਦੇ ਕਰੀਬ ਮਾਸਕ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸੌਪੇ ਗਏ। ਇਸ ਸਬੰਧੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਜਤਿੰਦਰ ਗੁਪਤਾ ਅਤੇ ਰੋਜ਼ੀ ਸਿੰਗਲਾ ਦਾ ਇਸ ਉਪਰਾਲੇ ਲਈ ਸ਼ੰਲਾਘਾ ਕਰਦਿਆਂ ਕਿਹਾ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਹੋਏ ਪ੍ਰਭਾਵਿਤ ਜ਼ਰੂਰਤਮੰਦਾ ਲਈ ਇਹ ਰਾਸ਼ੀ ਅਤੇ ਮਾਸਕ ਬਹੁਤ ਹੀ ਲਾਹੇਵੰਦ ਸਿੱਧ ਹੋਣਗੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੰਡੀਅਨ ਰੈਂਡ ਕਰਾਸ ਸੋਸਾਇਟੀ ਜ਼ਿਲ੍ਹਾ ਬ੍ਰਾਂਚ ਰੂਪਨਗਰ ਦੇ ਨਾਮ ਸਟੇਟ ਬੈਕ ਆਫ ਇੰਡੀਆ ਵਿਖੇ ਅਕਾਊਂਟ ਖੋਲਿਆ ਗਿਆ ਹੈ। ਜਿਸ ਦਾ ਖਾਤਾ ਨੰ; 55053096065 ਅਤੇ IFSC Code – SBIN0050419 ਹੈ। ਉਨ੍ਹਾਂ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਉਕਤ ਅਕਾਊਂਟ ਨੰਬਰ ਵਿੱਚ ਕੋਨਟ੍ਰੀਬਿਊਟ ਕਰ ਵੱਧ ਤੋਂ ਵੱਧ ਯੋਗਦਾਨ ਦੇਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਸੁਸਾਇਟੀ ਜਾਂ ਸੰਸਥਾਂ ਇਸ ਤਰ੍ਹਾਂ ਦਾ ਉਪਰਾਲਾ ਕਰਨਾ ਚਾਹੁੰਦੀ ਹੈ ਤਾਂ ਉਹ ਰੈੱਡ ਕਰਾਸ ਸੁਸਾਇਟੀ ਦੇ ਨਾਲ ਸੰਪਰਕ ਕਰ ਸਕਦੇ ਹਨ।
Total Responses : 266