← ਪਿਛੇ ਪਰਤੋ
ਮਨਪ੍ਰੀਤ ਸਿੰਘ ਜੱਸੀ
ਅੰਮ੍ਰਿਤਸਰ, 4 ਮਈ 2020 - ਅੰਮ੍ਰਿਤਸਰ ਦੀ ਪਵਿੱਤਰ ਧਰਤੀ 'ਤੇ ਬੀਤੇ ਦਿਨ ਕੋਟ ਖ਼ਾਲਸਾ ਇਲਾਕੇ ਦੇ ਗੁਰੂ ਨਾਨਕ ਪੁਰਾ ਮੁਹੱਲੇ ਵਿਚ ਪਾਵਨ ਪਵਿੱਤਰ ਗੁਰਬਾਣੀ ਦੇ ਗੁਟਕੇ, ਪੋਥੀ ਸਾਹਿਬ ਨੂੰ ਕੂੜੇ ਵਿਚ ਸੁੱਟਣ ਦੀ ਵਾਪਰੀ ਹਿਰਦੇਵੇਦਕ ਘਟਨਾ ਦੀ ਨਿੰਦਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀ: ਮੀਤ ਪ੍ਰਧਾਨ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਭਾਈ ਮਨਜੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਇਸ ਸੰਜੀਦਾ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ ਤੇ ਫੜੇ ਗਏ ਚਾਰਾਂ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿੱਤੇ ਜਾਣ ਦੇ ਨਾਲ ਨਾਲ ਜਿਸ ਕਿਸੇ ਨੇ ਵੀ ਇਨ੍ਹਾਂ ਨੂੰ ਇਹ ਬੱਜ਼ਰ ਪਾਪ ਕਰਨ ਲਈ ਉਕਸਾਇਆ ਉਸਦਾ ਨਾਂਅ ਵੀ ਪਰਚੇ ਵਿਚ ਸ਼ਾਮਿਲ ਕਰਨਾ ਚਾਹੀਦਾ ਹੈ। ਭਾਈ ਮਨਜੀਤ ਸਿੰਘ ਨੇ ਕਿਹਾ ਕਿ ਇਸ ਘਟਨਾ ਨੇ ਸਿੱਖ ਜਗਤ ਦੇ ਹਿਰਦੇ ਛਲਣੀ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਵਾਏ ਤਾਂ ਕਿ ਸਾਜ਼ਿਸ ਦਾ ਪਰਦਾਫਾਸ਼ ਹੋ ਸਕੇ । ਉਨ੍ਹਾਂ ਕਿਹਾ ਕਿ ਸੰਨ 1978 ਵਿਚ ਵੀ ਇਸ ਪਵਿੱਤਰ ਧਰਤੀ 'ਤੇ ਅਜਿਹੀਆਂ ਘਟਨਾਵਾਂ ਵਾਪਰੀਆਂ ਸਨ, ਜਿਸ ਕਰਕੇ ਪੰਜਾਬ ਦੇ ਹਾਲਾਤ ਵਿਗੜੇ ਸਨ ਤੇ ਜਿਸ ਦਾ ਨਤੀਜ਼ਾ 1984 ਨਿਕਲਿਆ ਸੀ । ਉਨ੍ਹਾਂ ਕਿਹਾ ਕਿ ਜੇਕਰ ਡੂੰਘਾਈ ਨਾਲ ਜਾਂਚ ਹੋਵੇ।
Total Responses : 266