ਹੁਸ਼ਿਆਰਪੁਰ, 06 ਮਈ 2020: ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਸ਼੍ਰੀ ਕਰਮ ਚੰਦ ਨੇ ਦੱਸਿਆ ਕਿ ਭਾਰਤੀ ਸੈਨਾ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਸੈਂਟਰ (ਸੀ-ਪਾਈਟ) ਤਲਵਾੜਾ ਵਲੋਂ 15 ਮਈ 2020 ਤੋਂ ਆਨ-ਲਾਈਨ ਟ੍ਰੇਨਿੰਗ ਸ਼ੁਰੂ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਇਸ ਟ੍ਰੇਨਿੰਗ ਲਈ 10ਵੀਂ ਪਾਸ (ਘੱਟੋ-ਘੱਟ 45 ਫੀਸਦੀ ਨੰਬਰਾਂ ਨਾਲ), ਉਮਰ ਘੱਟੋ-ਘੱਟ 17 ਸਾਲ 6 ਮਹੀਨੇ ਤੋਂ 21 ਸਾਲ ਤੱਕ, ਕੱਦ 170 ਸੈਂਟੀਮੀਟਰ, ਸਿਰਫ ਲੜਕੇ ਹੀ ਯੋਗ ਹਨ। ਉਨ•ਾਂ ਦੱਸਿਆ ਕਿ ਚਾਹਵਾਨ ਉਮੀਦਵਾਰਾਂ ਦੀ ਰਜਿਸਟ੍ਰੇਸ਼ਨ ਕੇਵਲ ਟੈਲੀਫੋਨ ਰਾਹੀਂ ਹੀ ਕੀਤੀ ਜਾਵੇਗੀ। ਪ੍ਰਾਰਥੀ ਮੋਬਾਇਲ ਨੰਬਰ 80546-98980 'ਤੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰ ਸਕਦੇ ਹਨ। ਉਨ•ਾਂ ਦੱਸਿਆ ਕਿ ਰੋਜ਼ਗਾਰ ਦੇ ਵਧੇਰੇ ਮੌਕੇ ਪ੍ਰਾਪਤ ਕਰਨ ਲਈ ਨੌਜਵਾਨ ਰੋਜ਼ਗਾਰ ਵਿਭਾਗ ਦੀ ਵੈਬਸਾਈਟ www.pgrkam.com 'ਤੇ ਆਪਣਾ ਨਾਂਅ ਰਜਿਸਟਰਡ ਕਰਵਾ ਸਕਦੇ ਹਨ।