ਅਸ਼ੋਕ ਵਰਮਾ
- ਮਰੀਜ ਪਹਿਲਾਂ ਤੋਂ ਹੀ ਸੀ ਇਕਾਂਤਵਾਸ ਵਿਚ-ਡੀਸੀ
ਬਠਿੰਡਾ, 6 ਮਈ 2020 - ਬਠਿੰਡਾ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕ ਹੋਰ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਨਾਲ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਪੀੜਤ ਲੋਕਾਂ ਦੀ ਗਿਣਤੀ 37 ਹੋ ਗਈ ਹੈ। ਇਹ ਜਾਣਕਾਰੀ ਅੱਜ ਜ਼ਿਲ੍ਹੇ ਦੇ ਡਿਪਟੀ ਕਮਿਸਨਰ ਬੀ ਸ੍ਰੀ ਨਿਵਾਸਨ ਨੇ ਦਿੱਤੀ ਜਿਨ੍ਹਾਂ ਦੱਸਿਆ ਕਿ ਅੱਜ 157 ਨਮੂਨਿਆਂ ਦੀ ਜਾਂਚ ਰਿਪੋਰਟ ਪ੍ਰਾਪਤ ਹੋਈ ਹੈ ਅਤੇ ਇਨ੍ਹਾਂ ਵਿਚੋਂ 1 ਦੀ ਰਿਪੋਰਟ ਪਾਜ਼ੀਟਿਵ ਆਈ ਹੈ ਜਦੋਂਕਿ 156 ਦੀ ਰਿਪੋਰਟ ਨੈਗੇਟਿਵ ਹੈ। ਉਨ੍ਹਾਂ ਕਿਹਾ ਕਿ ਅੱਜ ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਉਹ ਰਾਜਸਥਾਨ ਤੋਂ ਪਰਤਿਆ ਸੀ ਅਤੇ ਜਿਲ੍ਹੇ ਵਿਚ ਦਾਖਲ ਹੋਣ ਤੋਂ ਲੈ ਕੇ ਹੁਣ ਤੱਕ ਇਕਾਂਤਵਾਸ ਵਿੱਚ ਸੀ।
ਉਨ੍ਹਾਂ ਕਿਹਾ ਕਿ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ ਬਲਕਿ ਉਨਾਂ ਨੂੰ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ । ਉਨ੍ਹਾਂ ਘਰ ਤੋਂ ਬਾਹਰ ਨਿਕਲਦੇ ਸਮੇਂ ਮਾਸਕ ਜਰੂਰ ਪਾਓੁਣ ਅਤੇ ਵਾਰ ਵਾਰ ਆਪਣੇ ਹੱਥ ਧੋਂਦੇ ਰਹਿਣ ਲਈ ਵੀ ਕਿਹਾ।ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜਿਲ੍ਹੇ ਵਿਚ ਹੁਣ ਤੱਕ 1263 ਨਮੂਨੇ ਜਾਂਚ ਲਈ ਲਏ ਗਏ ਹਨ ਜਿੰਨਾਂ ਵਿਚੋਂ 1100 ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ, 37 ਦੀ ਰਿਪੋਰਟ ਪਾਜਿਟਵ ਆਈ ਹੈ ਅਤੇ 126 ਦੀ ਰਿਪੋਰਟ ਆਉਣੀ ਬਾਕੀ ਹੈ।