ਅਸ਼ੋਕ ਵਰਮਾ
- 86 ਸੈਂਪਲਾ ਦੀ ਰਿਪੋਰਟ ਆਈ ਨੇਗੈਟਿਵ: ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ 6 ਮਈ: ਸ੍ਰੀ ਮੁਕਤਸਰ ਸਾਹਿਬ ਜਿਲੇ ’ਚ ਅੱਜ ਵੀ ਕਰੋਨਾ ਵਾਇਰਸ ਨਾਲ ਸਬੰਧਤ ਮਰੀਜ਼ ਸਾਹਮਣੇ ਆਇਆ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰੀ ਨਰਾਇਣ ਸਿੰਘ ਨੇ ਦੱਸਿਆ ਕਿ ਕੋਵਿਡ ਜਾਂਚ ਲਈ ਲਏ ਸੈਂਪਲਾਂ ਚੋ 86 ਦੀ ਰਿਪੋਰਟ ਕੋਵਿਡ ਨੇਗੈਟਿਵ ਆਈ ਹੈ ਜਦੋਂਕਿ ਇੱਕ ਦੀ ਰਿਪੋਰਟ ਪਾਜ਼ੀਟਿਵ ਹੈ ਅਤੇ ਬਾਕੀ 427 ਸੈਂਪਲਾ ਦੀ ਰਿਪੋਰਟ ਆਉਣੀ ਬਾਕੀ ਹੈ ਉਹਨਾਂ ਦਸਿਆਂ ਕਿ ਅੱਜ ਵੀ ਜਿਲੇ ਦੇ ਵੱਖ ਵੱਖ ਸਿਹਤ ਸੰਸਥਾਵਾ ਵਿਚ ਬਣਾਏ ਫਲ਼ੁ ਕਾਰਨਰਾ ਤੋਂ 61 ਸੈਂਪਲ ਕਰੋਨਾ ਜਾਂਚ ਲਈ ਲਏ ਗਏ ਹਨ। ਉਹਨਾਂ ਕਿਹਾ ਕਿ ਅੱਜ ਤੱਕ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1159 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ, ਜਿਨਾਂ ਵਿੱਚੋਂ 732 ਕੇਸਾਂ ਦੀ ਰਿਪੋਰਟ ਆਈ ਹੈ ਜਿਸ ਵਿੱਚੋਂ 66 ਮਰੀਜ਼ ਪਾਜ਼ੇਟਿਵ ਆਏ ਹਨ, ਬਾਕੀ 427 ਕੇਸਾਂ ਦੀ ਰਿਪੋਰਟ ਬਾਕੀ ਹੈ।
ਉਨ੍ਹਾਂ ਦੱਸਿਆ ਕਿ ਕੋਰੋਨਾ ਤੋਂ ਬਚਣ ਲਈ ਸਾਨੂੰ ਆਪਣੇ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ। ਸਰਕਾਰ ਅਤੇ ਜਿਲਾ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਦਾਇਤਾਂ ਦੀ ਪੂਰਨ ਤੌਰ ਤੇ ਪਾਲਣਾ ਕਰਨੀ ਚਾਹੀਦੀ ਹੈ। ਸਿਵਲ ਸਰਜਨ ਨੇ ਕਿਹਾ ਕਿ ਜਿਲੇ ਵਿਚ ਕੋਵਿਡ ਕੇਸਾ ਦੀ ਬਰੀਕੀ ਨਾਲ ਭਾਲ ਕਰਨ ਲਈ ਫਲੁ ਕਾਰਨਰ ਤੇ ਆਉਣ ਵਾਲੇ ਹਰ ਸ਼ਕੀ ਮਰੀਜ ਦਾ ਕੋਵਿਡ ਜਾਂਚ ਲਈ ਸੈਂਪਲ ਲਿਆ ਜਾ ਰਿਹਾ ਹੈੇ ਤਾਂ ਜੋ ਕੋਈ ਵੀ ਕਰੋਨਾ ਦਾ ਮਰੀਜ ਛੁੱਪਿਆ ਨਾ ਰਹੇ
ਡਾ. ਸਿੰਘ ਨੇ ਦੱਸਿਆ ਕਿ ਜਿਲੇ ਦੇ ਪਿੰਡ ਵਾਈਜ਼ ਲੋਕਾਂ ਦੀ ਸਕਰੀਨਿੰਗ ਦਾ ਕੰਮ ਚੱਲ ਰਿਹਾ ਹੈ ਉਹਨਾਂ ਕਿਹਾ ਕਿ ਹਜੂਰ ਸਾਹਿਬ ਨੰਦੇੜ ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆ ਅਤੇ ਵੱਖ ਵੱਖ ਰਾਜ਼ਾਂ ਤੋਂ ਆਈ ਹੋਈ ਲੇਬਰ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਇਤਿਆਹਤ ਤੌਰਰ ਤੇਂ ਇਕਾਂਤਵਾਸ ਵਿਚ ਰੱਖਿਆ ਜਾ ਰਿਹਾ ਹੈ, ਜਿੱਥੋ ਉਹਨਾਂ ਦੇ ਕੋਵਿਡ ਟੈਸਟ ਲੈਣ ਉਪਰੰਤ ਨਤੀਜਿਆ ਅਨੁਸਾਰ ਘਰ ਭੇਜਿਆ ਜਾਵੇਗਾ। ਇਸੇ ਤਰਾਂ ਹੋਰ ਰਾਜਾਂ ਤੋਂ ਵੀ ਆਉਣ ਵਾਲਿਆਂ ਨੂੰ ਪੰਜਾਬ ਦੇ ਐਂਟਰੀ ਪੁਆਇੰਟ ਤੇ ਹੀ ਸਕਰੀਨਿੰਗ ਕਰਕੇ ਘਰਾਂ ਵਿਚ 14 ਦਿਨਾਂ ਲਈ ਕੁਆਰਨਟੀਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਅਤੇ ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਸਤ ਰਹੋ, ਬਹੁਤ ਸਾਰਾ ਕੋਸਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ। ਉਨਾਂ ਬਾਹਰਲੇ ਦੇਸ਼ ਤੋ ਆਉਣ ਵਾਲਿਆਂ ਨੂੰ ਵੀ ਪੂਰਾ ਮੈਡੀਕਲ ਚੈੱਕਅੱਪ ਕਰਵਾਉਣ ਲਈ ਕਿਹਾ।
ਇਸ ਸਮੇਂ ਮਾਸ ਮੀਡੀਆ ਅਫ਼ਸਰ ਵਿਨੋਦ ਖੁਰਾਣਾ ਨੇ ਮੀਡੀਆ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੋਵਲ ਕੋਰੋਨਾ ਵਾਇਰਸ ਬਿਮਾਰੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦਾ ਸਹਿਯੋਗ ਦੇਣ। ਇਸ ਸਮੇਂ ਡਾ ਰੰਜੂ ਸਿੰਗਲਾ, ਡਾ ਜਾਗਰਿਤੀ ਚੰਦਰ, ਡਾ ਵਿਕਰਮ ਅਸੀਜਾ, ਡਾ ਪਰਮਪਾਲ ਸੰਧੂ, ਡਾ ਸੁਨੀਲ ਬਾਂਸਲ, ਗੁਰਤੇਜ਼ ਸਿੰਘ ਅਤੇ ਸੁਖਮੰਦਰ ਸਿੰਘ ਆਦਿ ਹਾਜ਼ਰ ਸਨ।