← ਪਿਛੇ ਪਰਤੋ
ਫਿਰੋਜ਼ਪੁਰ, 6 ਮਈ 2020 - ਜ਼ਿਲ੍ਹਾ ਫਿਰੋਜ਼ਪੁਰ ਵਿੱਚ ਸ੍ਰੀ ਹਜ਼ੂਰ ਸਾਹਿਬ ਤੋਂ ਆਈ ਸੰਗਤ ਵਿੱਚ 3 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ । ਜਿਸ ਕਾਰਨ ਹੁਣ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਕੋਰੋਨਾ ਮਰੀਜਾਂ ਦੀ ਕੁੱਲ ਗਿਣਤੀ 42 ਹੋ ਗਈ ਹੈ। ਇਹ ਪੁਸ਼ਟੀ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ। ਦੱਸਣਯੋਗ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿੱਚ ਇਹ ਸਾਰੇ ਮਰੀਜ਼ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੇ ਹੋਰ ਸੂਬਿਆ ਤੋਂ ਆਏ ਸਨ। ਜਿਨ੍ਹਾਂ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਵੱਖ ਵੱਖ ਜਗ੍ਹਾ 'ਇਕਾਂਤਵਾਸ' ਕੀਤਾ ਗਿਆ ਸੀ ।
Total Responses : 265