ਦਿਨੇਸ਼
ਗੁਰਦਾਸਪੁਰ, 7 ਮਈ 2020 - ਡਾ. ਕਿਸ਼ਨ ਚੰਦ ਸਿਵਲ ਸਰਜਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦੇ 1626 ਸ਼ੱਕੀ ਮਰੀਜਾਂ ਵਿਚੋਂ 1208 ਮਰੀਜਾਂ ਦੀ ਰਿਪੋਰਟ ਨੈਗਟਿਵ, 325 ਮਰੀਜ਼ਾਂ ਦੀ ਰਿਪੋਰਟ ਪੈਡਿੰਗ ਹੈ ਜਦੋਂ ਕਿ 93 ਵਿਅਕਤੀਆਂ ਦੀ ਰਿਪੋਰਟ ਪਾਜ਼ਟਿਵ ਆਈ ਹੈ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਬਚਾਅ ਲਈ ਜ਼ਿਲ੍ਹੇ ਅੰਦਰ ਕਰਫਿਊ ਲਗਾਇਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਸਿਹਤ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼/ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕ ਘਰਾਂ ਵਿਚ ਰਹਿਣ ਅਤੇ ਸ਼ੋਸਲ ਡਿਸਟੈਂਸ ਮੈਨਟੇਨ ਕਰਕੇ ਰੱਖਣ। ਘਰਾਂ ਤੋਂ ਬਾਹਰ ਜਰੂਰੀ ਕੰਮ ਲਈ ਨਿਕਲਣ ਸਮੇਂ ਮਾਸਕ ਲਾਜ਼ਮੀ ਤੌਰ 'ਤੇ ਪਹਿਨਣ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਜਰੂਰ ਧੋਣ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਘਰ ਸੁਰੱਖਿਅਤ ਜਗ੍ਹਾ ਹੈ ਅਤੇ ਘਰਾਂ ਵਿਚ ਰਹਿ ਕੇ ਅਸੀ ਕੋਰੋਨਾ ਵਾਇਰਸ ਵਿਰੁੱਧ ਜੰਗ ਲੜ ਸਕਦੇ ਹਾਂ।