ਅੰਤਰ-ਰਾਜੀ, ਸਰਹੱਦ ਪਾਰ ਸਬੰਧਾਂ ਨੂੰ ਵੇਖਦਿਆਂ ਕੇਂਦਰ ਨੇ ਅਗਲੇਰੀ ਜਾਂਚ ਲਈ ਐਨਆਈਏ ਨੂੰ ਦਿੱਤੇ ਨਿਰਦੇਸ਼
ਚੰਡੀਗੜ੍ਹ, 7 ਮਈ 2020: ਇੱਕ ਵੱਡੇ ਖੁਲਾਸੇ ਵਿੱਚ, ਪੰਜਾਬ ਪੁਲਿਸ ਨੇ ਸ੍ਰੀਨਗਰ (ਕਸ਼ਮੀਰ) ਵਿਖੇ ਬੀਤੇ ਦਿਨ ਮੁਕਾਬਲੇ ਵਿੱਚ ਮਰੇ ਹਿਜ਼ਬੁਲ ਮੁਜਾਹਿਦੀਨ ਕਮਾਂਡਰ, ਰਿਆਜ਼ ਅਹਿਮਦ ਨਾਇਕੂ ਦੇ ਨਜ਼ਦੀਕੀ ਸਾਥੀ ਹਿਲਾਲ ਅਹਿਮਦ ਵਾਗੇ ਦੇ ਦੋ ਸਾਥੀਆਂ ਦੀ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਕੀਤੀ ਗ੍ਰਿਫ਼ਤਾਰੀ ਨਾਲ ਅੱਤਵਾਦੀ ਨਾਇਕੂ ਦੇ ਅੰਤਰ-ਰਾਜੀ ਸੰਪਰਕ ਦਾ ਪਤਾ ਲਗਾਇਆ ਹੈ।
ਅਪਰਾਧਾਂ ਦੀ ਗੰਭੀਰਤਾ ਅਤੇ ਪੰਜਾਬ ਤੋਂ ਇਲਾਵਾ ਕੇਸ ਦੇ ਸਰਹੱਦ ਪਾਰ ਪ੍ਰਭਾਵਾਂ ਨੂੰ ਵੇਖਦਿਆਂ ਕੇਂਦਰ ਨੇ ਐਨਆਈਏ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਇਸ ਮਾਮਲੇ ਦੀ ਹੋਰ ਜਾਂਚ ਕਰਨ ਜਿਸਦੇ ਸਬੰਧ ਜੰਮੂ-ਕਸ਼ਮੀਰ ਦੇ ਰਸਤੇ ਤੋਂ ਸਰਹੱਦ ਪਾਰ ਵੀ ਹਨ।
ਜ਼ਿਕਰਯੋਗ ਹੈ ਕਿ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ (ਐਚ.ਐੱਮ.) ਦੇ ਕਮਾਂਡਰ ਨਾਇਕੂ ਨੂੰ ਬੀਤੇ ਦਿਨੀਂ ਦੱਖਣੀ ਕਸ਼ਮੀਰ ਵਿੱਚ ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ ਮਾਰ ਦਿੱਤਾ ਸੀ। ਇਸ ਤੋਂ ਪਹਿਲਾਂ ਵਾਗੇ ਨੂੰ 25 ਅਪ੍ਰੈਲ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ, ਜਿਸਨੇ ਬਾਅਦ ਵਿੱਚ ਕੇਂਦਰ ਅਤੇ ਜੰਮੂ ਕਸ਼ਮੀਰ ਸਰਕਾਰ ਸਾਹਮਣੇ ਖੁਲਾਸਾ ਕੀਤਾ ਸੀ।
ਡੀਜੀਪੀ ਦਿਨਕਰ ਗੁਪਤਾ ਨੇ ਕੱਲ੍ਹ ਹੋਈਆਂ ਗ੍ਰਿਫ਼ਤਾਰੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਹਿਜ਼ਬੁਲ ਦੇ ਅੱਤਵਾਦੀ ਹਿਲਾਲ ਅਹਿਮਦ ਵਾਗੇ, ਜਿਸ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ ਸੀ, ਦੀ ਭਾਲ ਕੀਤੀ ਗਈ ਸੀ, ਜਿਥੇ ਦੋਵੇਂ ਰਿਆਜ਼ ਅਹਿਮਦ ਨਾਇਕੂ, ਕਸ਼ਮੀਰ ਵਾਦੀ ਵਿਚ ਹਿਜ਼ਬੁਲ ਕਮਾਂਡਰ ਦੇ ਨਿਰਦੇਸ਼ਾਂ 'ਤੇ ਅੰਮ੍ਰਿਤਸਰ ਤੋਂ ਪੈਸੇ ਇਕੱਠੇ ਕਰਨ ਆਏ ਸਨ।
ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਸੂਬੇ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਦੇ ਨਾਲ-ਨਾਲ ਪੁਲਿਸ ਨੇ ਉਨ੍ਹਾਂ ਤੋਂ 1 ਕਿਲੋ ਹੈਰੋਇਨ ਸਮੇਤ 32 ਲੱਖ ਰੁਪਏ ਭਾਰਤੀ ਮੁਦਰਾ ਵੀ ਜ਼ਬਤ ਕੀਤੀ। ਉਨ੍ਹਾਂ ਦੀ ਗ੍ਰਿਫ਼ਤਾਰੀ ਸਮੇਂ ਉਨ੍ਹਾਂ ਕੋਲੋਂ 20 ਲੱਖ ਰੁਪਏ ਨਕਦ ਬਰਾਮਦ ਕੀਤੇ ਗਏ, ਮਗਰੋਂ ਬਾਕੀ ਰੁਪਏ ਉਨ੍ਹਾਂ ਦੇ ਘਰਾਂ ਤੋਂ ਜ਼ਬਤ ਕੀਤੇ ਗਏ ਅਤੇ ਫਿਰ ਅਦਾਲਤ ਵੱਲੋਂ ਉਹਨਾਂ ਨੂੰ ਪੁਲਿਸ ਰਿਮਾਂਡ ਵਿੱਚ ਭੇਜ ਦਿੱਤਾ ਗਿਆ।
ਡੀਜੀਪੀ ਨੇ ਦੱਸਿਆ ਕਿ ਰਣਜੀਤ ਸਿੰਘ ਉਰਫ਼ ਚੀਤਾ, ਇਕਬਾਲ ਸਿੰਘ ਉਰਫ਼ ਸ਼ੇਰਾ ਅਤੇ ਸਰਵਣ ਸਿੰਘ ਦੇ ਨਿਰਦੇਸ਼ਾਂ 'ਤੇ ਬਿਕਰਮ ਸਿੰਘ ਉਰਫ਼ ਵਿੱਕੀ ਹਿਲਾਲ ਅਹਿਮਦ ਨੂੰ 29 ਲੱਖ ਦੀ ਨਕਦ ਰਾਸ਼ੀ ਦੇਣ ਲਈ ਇਕ ਸਕੂਟੀ ’ਤੇ ਰੁਪਏ ਲੈ ਕੇ ਆਇਆ ਸੀ।
ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਦੀ ਪਛਾਣ ਬਿਕਰਮ ਸਿੰਘ ਉਰਫ਼ ਵਿੱਕੀ ਪੁੱਤਰ ਸਕੱਤਰ ਸਿੰਘ ਨਿਵਾਸੀ ਮਕਾਨ ਨੰ. 39-ਸੀ, ਗੁਰੂ ਅਮਰਦਾਸ ਐਵੀਨਿਊ, ਅੰਮ੍ਰਿਤਸਰ ਅਤੇ ਮਨਿੰਦਰ ਸਿੰਘ ਉਰਫ਼ ਮਨੀ ਪੁੱਤਰ ਸਕੱਤਰ ਸਿੰਘ ਨਿਵਾਸੀ ਮਕਾਨ ਨੰ. 39-ਸੀ, ਗੁਰੂ ਅਮਰਦਾਸ ਐਵੀਨਿਊ, ਅੰਮ੍ਰਿਤਸਰ ਵਜੋਂ ਕੀਤੀ ਗਈ ਹੈ।
ਹਿਲਾਲ ਨੂੰ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਇਕ ਅਲਰਟ ਟੀਮ ਨੇ ਕਾਬੂ ਕੀਤਾ ਸੀ, ਜੋ 25 ਅਪ੍ਰੈਲ ਦੇਰ ਸ਼ਾਮ ਨੂੰ ਅੰਮ੍ਰਿਤਸਰ ਸ਼ਹਿਰ ਦੇ ਮੈਟਰੋ ਮਾਰਟ ਨੇੜੇ ਇਕ ਮੋਟਰ ਸਾਈਕਲ 'ਤੇ ਗਸ਼ਤ ਕਰ ਰਹੀ ਸੀ। ਥਾਣਾ ਸਦਰ, ਅੰਮ੍ਰਿਤਸਰ ਵਿਖੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਐਕਟ 1967 ਦੀਆਂ ਧਾਰਾਵਾਂ 10/11/13/17/18/20/21 ਅਤੇ ਐੱਨ.ਡੀ.ਪੀ.ਐੱਸ ਐਕਟ ਦੀ ਧਾਰਾ 21/61/85 ਅਧੀਨ ਐਫਆਈਆਰ ਨੰਬਰ 135 ਮਿਤੀ 25 /04/2020 ਨੂੰ ਦਰਜ ਕੀਤਾ ਗਿਆ।
ਦੋਵਾਂ ਮੁਲਜ਼ਮਾਂ ਤੋਂ ਪੁੱਛਗਿੱਛ ਤੋਂ ਅੱਗੇ ਇਹ ਪਤਾ ਚੱਲਿਆ ਕਿ ਬਿਕਰਮ ਅਤੇ ਮਨਿੰਦਰ ਦੋਵੇਂ, ਉਸ ਦੇ ਚਚੇਰਾ ਭਰਾ (ਆਂਟੀ ਦੇ ਬੇਟੇ) ਰਣਜੀਤ ਸਿੰਘ ਉਰਫ ਚੀਤਾ, ਇਕਬਾਲ ਸਿੰਘ ਉਰਫ ਸ਼ੇਰਾ ਅਤੇ ਸਰਵਣ ਸਿੰਘ ਸਮੇਤ ਸਰਹੱਦ ਪਾਰੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਦੇ ਹਨ।
ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਰਣਜੀਤ ਸਿੰਘ ਉਰਫ ਚੀਤਾ ਵਾਸੀ ਹਵੇਲੀਆਂ ਨੌਸ਼ਹਿਰਾ ਢਾਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ, ਇਕਬਾਲ ਸਿੰਘ ਉਰਫ ਸ਼ੇਰਾ ਵਾਸੀ ਹਵੇਲੀਆਂ ਨੌਸ਼ਹਿਰਾ ਢਾਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ, ਸਰਵਣ ਸਿੰਘ ਪੁੱਤਰ ਹਰਬੰਜਨ ਸਿੰਘ ਵਾਸੀ ਹਵੇਲੀਆਂ ਦੀ ਭਾਲ 'ਚ ਸਨ, ਜਿਨ੍ਹਾਂ ਦੀ ਸ਼ਮੂਲੀਅਤ ਪੜਤਾਲ ਦੌਰਾਨ ਸਾਹਮਣੇ ਆਈ ਹੈ।