ਕਪੂਰਥਲਾ, 8 ਮਈ 2020 - ਬੀਤੇ ਵੀਰਵਾਰ ਦੇਰ ਰਾਤ ਨੂੰ ਪਿੰਡ ਲੱਖਨ-ਕੇ-ਪੱਡਾ ਵਿਖੇ ਇੱਕ ਏ.ਐੱਸ.ਆਈ ਵੱਲੋਂ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਦ ਕਿ ਇਸ ਹਮਲੇ 'ਚ ਕਬੱਡੀ ਖਿਡਾਰੀ ਦਾ ਇੱਕ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋਇਆ ਹੈ। ਏ.ਐੱਸ.ਆਈ ਵੱਲੋਂ ਕਤਲ ਕੀਤੇ ਕਬੱਡੀ ਖਿਡਾਰੀ ਦੀ ਪਹਿਚਾਣ ਅਰਵਿੰਦਰ ਸਿੰਘ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਕਬੱਡੀ ਖਿਡਾਰੀ ਅਤੇ ਉਸ ਦਾ ਸਾਥੀ ਪਿੰਡ 'ਚ ਕੋਰੋਨਾ ਤਹਿਤ ਪਹਿਰਾ ਦੇ ਰਹੇ ਸਨ, ਇਸ ਦੌਰਾਨ ਹੀ ਉਨ੍ਹਾਂ ਵੱਲੋਂ ਸ਼ੱਕ ਪੈਣ 'ਤੇ ਏ.ਐੱਸ.ਆਈ ਦੀ ਗੱਡੀ ਨੂੰ ਰੋਕਿਆ ਗਿਆ ਅਤੇ ਜਿਸ ਤੋਂ ਬਾਅਦ ਏ.ਐੱਸ.ਆਈ ਨੇ ਮਾਮੂਲੀ ਤਕਰਾਰ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ ਦੇ ਦਿੱਤਾ ਜਿਸ 'ਚ ਕਬੱਡੀ ਖਿਡਾਰੀ ਦੀ ਮੌਤ ਹੋ ਗਈ, ਜਦੋਂ ਕਿ ਉਸ ਦਾ ਸਾਥੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ।
ਘਟਨਾ ਦਾ ਪਤਾ ਲੱਗਣ 'ਤੇ ਥਾਣਾ ਸੁਭਾਨਪੁਰ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਪੁਲਿਸ ਨੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੇ ਜ਼ਖਮੀ ਸਾਥੀ ਦੇ ਬਿਆਨਾਂ ਦੇ ਆਧਾਰ 'ਤੇ ਏ.ਐੱਸ.ਆਈ ਪਰਮਜੀਤ ਸਿੰਘ ਅਤੇ ਉਸ ਦੇ ਸਾਥੀ ਮੰਗੂ ਵਿਰੁੱਧ ਕੇਸ ਦਰਜ ਕਰ ਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।