ਹਰੀਸ਼ ਕਾਲੜਾ
- ਮਾਸਕ , ਸੈਨੀਟਾਈਜ਼ਰ ਅਤੇ ਕਰੋਨਾ ਮਹਾਂਮਾਰੀ ਤੋਂ ਬਚਾਅ ਸਬੰਧੀ ਨਿਯਮਾਂ ਦਾ ਪਾਲਣ ਕਰਨ ਜ਼ਿਲ੍ਹਾ ਨਿਵਾਸੀ
ਰੂਪਨਗਰ, 8 ਮਈ 2020 - ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਰੂਪਨਗਰ ਦੇ ਇੱਕ ਕਿਲੋਮੀਟਰ ਦੇ ਦਾਅਰੇ ਦੇ ਅੰਦਰ ਸਥਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਮੂਹ ਦਫਤਰਾਂ , ਐਸ.ਐਸ.ਪੀ ਦਫਤਰ ਅਤੇ ਘਰਾਂ ਦੇ ਵਿੱਚ ਡੋਰ ਟੂ ਡੋਰ ਜਾ ਕੇ 12 ਟੀਮਾਂ ਵੱਲੋਂ 1200 ਤੋਂ ਵੱਧ ਵਿਅਕਤੀਆਂ ਦੀ ਸਿਹਤ ਜਾਂਚ ਕੀਤੀ ਗਈ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਐਸ.ਐਸ.ਪੀ. ਦਫਤਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਵੀ ਸਿਹਤ ਜਾਂਚ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਹ ਮੁਹਿੰਮ ਕੇਵਲ ਅਹਿਤਿਆਤ ਦੇ ਤੌਰ ਤੇ ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਹੈ। ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਘਬਰਾਉਣ ਦੀ ਕੋਈ ਜਰੂਰਤ ਨਹੀਂ ਹੈ।ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਵਿਅਕਤੀਆਂ ਦਾ ਟੈਂਪਰੇਚਰ ਚੈੱਕ ਕੀਤਾ ਗਿਆ ਹੈ ਅਤੇ ਟੀਮ ਵੱਲੋਂ ਕਰੋਨਾ ਬਿਮਾਰੀ ਤੋਂ ਬਚਾਅ ਲਈ ਮਾਸਕ ਦੀ ਵਰਤੋਂ ਕਰਨ , ਸੈਨੀਟਾਈਜ਼ਰ ਅਤੇ ਸਮੇਂ ਸਮੇਂ ਤੋ ਹੱਥ ਧੋਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕਰਫਿਊ ਦੇ ਵਿੱਚ ਢਿੱਲ ਕੇਵਲ ਜ਼ਰੂਰੀ ਸਮਾਨ ਖਰੀਦਣ ਲਈ ਦਿੱਤੀ ਜਾ ਰਹੀ ਹੈ। ਜ਼ਿਲ੍ਹਾ ਨਿਵਾਸੀ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਨੂੰ ਪਹਿਨਣਾ ਯਕੀਨੀ ਬਣਾਉਣ ਅਤੇ ਸ਼ੋਸ਼ਲ ਡਿਸਟੈਂਸ ਦਾ ਧਿਆਨ ਰੱਖਣ।ਉਨ੍ਹਾਂ ਨੇ ਕਿਹਾ ਕਿ ਜਿੰਨਾ ਹੋ ਸਕੇ ਲੋਕ ਇੱਕ ਦੂਜੇ ਨੂੰ ਘੱਟ ਮਿਲਣ ਅਤੇ ਕਰੋਨਾ ਬਿਮਾਰੀ ਤੋਂ ਬਚਾਅ ਸਬੰਧੀ ਸਾਰੇ ਨਿਯਮਾਂ ਦਾ ਪਾਲਣ ਕਰਨ।