ਕੁਲਵੰਤ ਸਿੰਘ ਬੱਬੂ
- ਕੋਰੋਨਾ ਮਹਾਂਮਾਰੀ ਸਮੇਂ ਸਿਹਤ ਵਿਭਾਗ ਫਰੰਟ ਲਾਈਨ 'ਤੇ ਸਲਾਘਾਯੋਗ ਕੰਮ ਕਰ ਰਿਹਾ ਹੈ-ਸ਼ਰਮਾ, ਪਿਲਖਣੀ
ਰਾਜਪੁਰਾ, 8 ਮਈ - ਕੋਰੋਨਾ ਮਹਾਂਮਾਰੀ ਸਮੇਂ ਜਿਥੇ ਪੂਰੇ ਭਾਰਤ ਦੇਸ਼ ਅੰਦਰ ਕੋਰੋਨਾ ਪਾਜੀਟਿਵ ਕੇਸਾਂ ਦੀ ਦਿਨ ਪ੍ਰਤੀ ਦਿਨ ਵਧ ਰਹੀ ਗਿੱਣਤੀ ਦੇ ਚਲਦਿਆਂ ਕੇਂਦਰ ਤੇ ਸੂਬਾ ਸਰਕਾਰਾਂ ਵੱਲੋਂ ਜਿਥੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਲਈ ਹਰ ਹੀਲਾ ਵਰਤਿਆ ਜਾ ਰਿਹਾ ਹੈ। ਉਥੇ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ, ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਵੱਲੋਂ ਦਿਨ-ਰਾਤ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਫਰੰਟ ਲਾਈਨ 'ਤੇ ਆਪਣੀਆਂ ਸੇਵਾਵਾਂ ਦੇ ਰਹੇ ਹਨ। ਜਿਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਦਿਹਾਤੀ ਦੇ ਪ੍ਰਧਾਨ ਵਿਕਾਸ ਸ਼ਰਮਾ ਤੇ ਭਾਜਪਾ ਜ਼ਿਲ੍ਹਾ ਮੁੱਖ ਬੁਲਾਰਾ ਜਰਨੈਲ ਸਿੰਘ ਪਿਲਖਣੀ ਵੱਲੋਂ ਸਿਹਤ ਵਿਭਾਗ ਦੀ ਮਾਸ ਮੀਡੀਆ ਵਿੰਗ ਦੇ ਬਲਾਕ ਐਕਸਟੈਸ਼ਨ ਐਜੂਕੇਟਰ ਸਰਬਜੀਤ ਸਿੰਘ ਸ਼ਾਮਦੋਂ ਦਾ ਦਿੱਤੀਆਂ ਜਾ ਰਹੀਆਂ ਵਧੀਆਂ ਸੇਵਾਵਾਂ ਬਦਲੇ ਸਿਰੋਪਾਓ ਪਾ ਕੇ ਸਨਮਾਨਿਤ ਕਰਨ ਮੌਕੇ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਭਾਜਪਾ ਜ਼ਿਲ੍ਹਾ ਜਨਰਲ ਸਕੱਤਰ ਗੋਲਡੀ ਬਠੋਣੀਆ, ਹਰਜੀਤ ਸਿੰਘ ਨੱਤਿਆਂ, ਨੰਬਰਦਾਰ ਰਾਜਬੀਰ ਸਿੰਘ ਮੋਜੂਦ ਸਨ।
ਵਿਕਾਸ ਸ਼ਰਮਾ ਤੇ ਜਰਨੈਲ ਪਿਲਖਣੀ ਨੇ ਕਿਹਾ ਕਿ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਮੈਡੀਕਲ ਅਤੇ ਪੈਰਾ-ਮੈਡੀਕਲ ਸਟਾਫ ਦੁਆਰਾ ਕੀਤੇ ਜਾ ਰਹੇ ਕੰਮਾਂ ਅਤੇ ਸਿਹਤ ਵਿਭਾਗ ਦੁਆਰਾ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਲੋਕਾਂ ਤੱਕ ਪਹੁੰਚਾਉੁਣ ਦੇ ਲਈ ਅਹਿੰਮ ਕੜ੍ਹੀ ਦਾ ਕੰਮ ਕਰਦਾ ਹੈ। ਇਸੇ ਤਰ੍ਹਾਂ ਜਿਥੇ ਪੂਰੇ ਭਾਰਤ ਸੂਬੇ ਅੰਦਰ ਕੋਰੋਨਾ ਮਹਾਂਮਾਰੀ ਫੈਲੀ ਹੋਈ ਹੈ 'ਚ ਵੀ ਮਾਸ ਮੀਡੀਆ ਵਿੰਗ ਦੇ ਅਧਿਕਾਰੀ ਕੋਰੋਨਾ ਪੀੜ੍ਹਤਾਂ ਅਤੇ ਇਕਾਂਤਵਾਸ ਕੀਤੇ ਵਿਅਕਤੀਆਂ ਦੀ ਕਾਂਊਸਲਿੰਗ ਕਰਕੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਮੁਕਤ ਰਹਿਣ ਦੇ ਤਰੀਕੇ, ਸਮਾਜਿਕ ਦੂਰੀ ਰੱਖਣ, ਮਾਸਕ ਦੀ ਵਰਤੋਂ ਆਦਿ ਬਾਰੇ ਵੀ ਜਾਗਰੂਕ ਕਰ ਰਹੇ ਹਨ। ਸਰਬਜੀਤ ਸਿੰਘ ਸ਼ਾਮਦੋਂ ਨੇ ਭਾਜਪਾ ਜ਼ਿਲ੍ਹਾ ਦਿਹਾਤੀ ਟੀਮ ਦਾ ਸਨਮਾਨ ਕਰਨ ਬਦਲੇ ਧੰਨਵਾਦ ਕਰਦਿਆਂ ਕਿਹਾਕਿ ਮਾਸ ਮੀਡੀਆ ਵਿੰਗ ਜਿਥੇ ਸਿਹਤ ਵਿਭਾਗ ਦੀਆਂ ਪ੍ਰਾਪਤੀਆਂ, ਹਰੇਕ ਸਿਹਤ ਸਹੂਲਤਾਵਾਂ ਨੂੰ ਲੋਕਾਂ ਤੱਕ ਪਹੁੰਚਦਾ ਕਰਨ ਅਤੇ ਵਿਭਾਗ ਦੇ ਟੀਚਿਆਂ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾ ਰਿਹਾ ਹੈ ਤੇ ਆਉਣ ਵਾਲੇ ਸਮੇਂ 'ਚ ਵੀ ਆਪਣੀਆਂ ਸੇਵਾਵਾਂ ਇਸੇ ਤਰ੍ਹਾਂ ਜਾਰੀ ਰੱਖੇਗਾ।