ਰਜਨੀਸ਼ ਸਰੀਨ
ਨਵਾਂਸ਼ਹਿਰ, 8 ਮਈ 2020 - ਉੱਪ ਮੰਡਲ ਮੈਜਿਸਟ੍ਰੇਟ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੇ ਮੈ. ਅਜੀਤ ਸਿੰਘ ਓਮ ਪ੍ਰਕਾਸ਼ ਟ੍ਰੇਡਰਜ਼ ਕੰਪਨੀ ਨਵਾਂਸ਼ਹਿਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਆਪਣਾ ਸਪਸ਼ਟੀ ਕਰਨ ਦੇਣ ਦੀ ਹਦਾਇਤ ਕੀਤੀ ਹੈ ਅਤੇ ਸਪਸ਼ਟੀਕਰਨ ਨਾ ਦੇਣ ਦੀ ਸੂਰਤ ’ਚ ‘ਦੀ ਐਪੀਡੈਮਿਕ ਡਿਜ਼ੀਜ਼ ਐਕਟ 1897’ ਤਹਿਤ ਬਣਦੀ ਕਾਰਵਾਈ ਅਮਲ ’ਚ ਲਿਆਉਣ ਲਈ ਆਖਿਆ ਹੈ।
ਉੱਪ ਮੰਡਲ ਮੈਜਿਸਟ੍ਰੇਟ ਅਨੁਸਾਰ ਉਕਤ ਫ਼ਰਮ ਖ਼ਿਲਾਫ਼ ਮੁੱਖ ਮੰਤਰੀ ਪੰਜਾਬ ਦੇ ਦਫ਼ਤਰ ਨੂੰ ਸ਼ਹਿਰ ਦੇ ਇੱਕ ਵਿਅਕਤੀ ਵੱਲੋਂ ਦਿੱਤੀ ਗਈ ਦਰਖ਼ਾਸਤ ’ਚ ਦੋਸ਼ ਲਾਇਆ ਗਿਆ ਸੀ ਕਿ ਫ਼ੈਕਟਰੀ ਵੱਲੋਂ ਕੋਵਿਡ-19 ਤਹਿਤ ਨਿਰਧਾਰਿਤ ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਨਹੀਂ ਕੀਤੀ ਜਾ ਰਹੀ। ਇਸ ਸ਼ਿਕਾੲਤ ਦੇ ਨਾਲ ਇੱਕ ਵੀਡਿਓ ਵੀ ਲਾਇਆ ਗਿਆ ਸੀ।
ਐਸ ਡੀ ਅੂਮ ਜੌਹਲ ਅਨੁਸਾਰ ਉਨ੍ਹਾਂ ਵੱਲੋਨ ਕੋਈ ਵੀ ਕਾਰਵਾਈ ਅਮਲ ’ਚ ਲਿਆਅੁਣ ਤੋਂ ਪਹਿਲਾਂ ਇਸ ਫ਼ਰਮ ਨੂੰ ਆਪਣਾ ਜੁਾਅਬ ਦੇਣ ਲਈ ਆਖਿਆ ਗਿਆ ਹੈ ਅਤੇ ਉਸ ਤੋਂ ਬਾਅਦ ਜੁਆਬ ਨੂੰ ਵਿਚਾਰਦੇ ਹੋਏ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ।