- ਕੱਲ੍ਹ ਸ਼ਨੀਵਾਰ ਤੋਂ ਬਜਾਰਾਂ ਦੀ ਕੀਤੀ ਜਾਵੇਗੀ ਚੈਕਿੰਗ
ਗੁਰਦਾਸਪੁਰ, 8 ਮਈ 2020 - ਜ਼ਿਲ੍ਹਾ ਮੈਜਿਸਟਰੇਟ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲੱਗੇ ਕਰਫਿਊ ਦੌਰਾਨ ਦੁਕਾਨਦਾਰਾਂ ਨੂੰ ਦਿਨਵਾਰ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਵੇਖਣ ਵਿਚ ਆਇਆ ਹੈ ਕਿ ਦੁਕਾਨਦਾਰ ਨਿਰਧਾਰਿਤ ਕੀਤੇ ਗਏ ਦਿਨਾਂ ਤੋਂ ਬਿਨਾਂ ਦੁਕਾਨਾਂ ਖੋਲ੍ਹ ਰਹੇ ਹਨ, ਜੋ ਕਿ ਕੀਤੇ ਗਏ ਹੁਕਮਾਂ ਦੀ ਉਲੰਘਣਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਸਖ਼ਤ ਲਫਜਾਂ ਵਿਚ ਕਿਹਾ ਕਿ ਕੱਲ੍ਹ 9 ਮਈ ਸਨਿਚਵਾਰ ਤੋਂ ਜਿਲ੍ਹੇ ਅੰਦਰ ਵੱਖ-ਵੱਖ ਟੀਮਾਂ ਵਲੋਂ ਬਾਜਾਰਾਂ ਦੀ ਚੈਕਿੰਗ ਕੀਤੀ ਜਾਵੇਗੀ ਅਤੇ ਜੋ ਵੀ ਦੁਕਾਨ ਨਿਰਧਾਰਿਤ ਕੀਤੇ ਗਏ ਦਿਨਾਂ ਤੋਂ ਬਿਨਾਂ ਖੁੱਲ੍ਹੀ ਪਾਈ ਮਿਲੀ ਤਾਂ ਦੁਕਾਨਦਾਰ ਵਿਰੁੱਧ ਆਈ.ਪੀ.ਸੀ ਦੀ ਧਾਰਾ 188 ਤਹਿਤ ਪਰਚਾ ਦਰਜ ਕਰਕੇ ਦੁਕਾਨ ਸੀਲ ਕਰ ਦਿੱਤੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿਲੇ ਅੰਦਰ ਕਰਫਿਊ ਲਗਾਇਆ ਗਿਆ ਹੈ ਅਤੇ ਲੋਕਹਿੱਤ ਨੂੰ ਵੇਖਦਿਆਂ ਹਦਾਇਤਾਂ ਤਹਿਤ ਦਿਨਵਾਰ ਦੁਕਾਨਾਂ ਖੋਲ੍ਹਣ ਦੇ ਹੁਕਮ ਦਿੱਤੇ ਗਏ ਸਨ ਅਤੇ ਵੱਖ-ਵੱਖ ਦੁਕਾਨਦਾਰਾਂ ਦੀ ਯੂਨੀਅਨ ਵਲੋਂ ਭਰੋਸਾ ਵੀ ਦਿੱਤਾ ਗਿਆ ਸੀ ਕਿ ਦਿੱਤੇ ਗਏ ਹੁਕਮਾਂ ਤਹਿਤ ਹੀ ਦੁਕਾਨਾਂ ਖੋਲ੍ਹਣ ਨੂੰ ਯਕੀਨੀ ਬਣਾਇਆ ਜਾਵੇਗਾ ਪਰ ਦੁਕਾਨਦਾਰਾਂ ਵਲੋਂ ਦਿਨਵਾਰ ਦੁਕਾਨਾਂ ਨਹੀਂ ਖੋਲੀਆਂ ਦਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਜਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿਨਵਾਰ ਦੁਕਾਨਾਂ ਖੋਲ੍ਹੀਆਂ ਜਾਣ ਤਾਂ ਜੋ ਬਜਾਰਾਂ ਵਿਚ ਭੀੜ ਨਾ ਪਵੇ ਤੇ ਸ਼ੋਸਲ ਡਿਸਟੈਂਸ ਮੈਨਟੇਨ ਰਹਿ ਸਕੇ। ਉਨਾਂ ਕਿਹਾ ਕਿ ਆਪਣੀ, ਆਪਣੇ ਪਰਿਵਾਰਾਂ ਅਤੇ ਸਮੂਹ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਇਸ ਸੰਕਟ ਦੀ ਘੜੀ ਵਿਚ ਜਾਰੀ ਕੀਤੇ ਗਏ ਹੁਕਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ ਤਾਂ ਜੋ ਅਸੀ ਸਾਰੇ ਕੋਰੋਨਾ ਵਾਇਰਸ ਦੀ ਬਿਮਾਰੀ ਤੋਂ ਬਚੇ ਰਹੀਏ।