ਸੰਜੀਵ ਸੂਦ
ਲੁਧਿਆਣਾ, 10 ਮਈ 2020 - ਲੁਧਿਆਣਾ ਵਿੱਚ ਏ.ਸੀ.ਪੀ. ਅਨਿਲ ਕੋਹਲੀ ਦੀ ਅੰਤਿਮ ਅਰਦਾਸ ਅੱਜ ਸਰਾਭਾ ਨਗਰ ਦੇ ਦੁਰਗਾ ਮਾਤਾ ਮੰਦਿਰ 'ਚ ਕਰਵਾਈ ਗਈ। ਬੀਤੇ ਦਿਨ ਉਨ੍ਹਾਂ ਦੀ ਮੌਤ ਕੋਰੋਨਾ ਕਾਰਨ ਹੋ ਗਈ ਸੀ। ਇਸ ਦੌਰਾਨ ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਅਤੇ ਆਪਣੀ ਸ਼ਰਧਾਂਜਲੀ ਏਸੀਪੀ ਨੂੰ ਅਰਪਿਤ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਵੀ ਸਾਂਝਾ ਕੀਤਾ, ਇਸ ਦੌਰਾਨ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਅਤੇ ਕਾਂਗਰਸ ਦੇ ਵਿਧਾਇਕ ਵੀ ਸ਼ਾਮਿਲ ਹੋਏ।
ਹਾਲਾਂਕਿ ਇਸ ਪੂਰੇ ਧਾਰਮਿਕ ਸਮਾਗਮ ਦੌਰਾਨ ਮੀਡੀਆ ਤੋਂ ਦੂਰੀ ਬਣਾਈ ਰੱਖੀ ਗਈ ਅਤੇ ਡੀ.ਜੀ.ਪੀ. ਪੰਜਾਬ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ, ਸਿਰਫ ਸੋਸ਼ਲ ਮੀਡੀਆ 'ਤੇ ਹੀ ਪੂਰੇ ਸਮਾਗਮ ਨੂੰ ਲਾਇਕ ਕੀਤਾ ਗਿਆ, ਇਸ ਦੌਰਾਨ ਡੀਜੀਪੀ ਦਿਨਕਰ ਗੁਪਤਾ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ, ਅਤੇ ਅਖਿਲ ਚੌਧਰੀ ਡੀਸੀਪੀ ਨੇ ਸ਼ਰਧਾਂਜਲੀ ਅਰਪਿਤ ਕੀਤੀ।