ਰਜਨੀਸ਼ ਸਰੀਨ
- ਸ਼ਾਮ 5 ਤੋਂ ਸਵੇਰੇ 9 ਤੱਕ ਐਮਰਜੈਂਸੀ ਸਿਹਤ ਸੇਵਾਵਾਂ ਲਈ 108 ’ਤੇ ਕਾਲ ਕੀਤੀ ਜਾਵੇ
ਨਵਾਂਸ਼ਹਿਰ, 10 ਮਈ 2020 - ਐਸ ਡੀ ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵੱਲੋਂ ਕੋਵਿਡ ਕੇਸ ਬਾਅਦ ਸੀਲ ਕੀਤੇ ਹੋਏ ਪਿੰਡ ਕਮਾਮ ਦਾ ਅੱਜ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਸ਼ਾਮ 5 ਤੋਂ ਸਵੇਰੇ 9 ਵਜੇ ਤੱਕ ਐਮਰਜੈਂਸੀ ਸਿਹਤ ਸੇਵਾਵਾਂ ਲਈ 108 ’ਤੇ ਕਾਲ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਐਸ ਐਮ ਓ ਮੁਕੰਦਪੁਰ ਡਾ. ਰਵਿੰਦਰ ਸਿੰਘ ਵੱਲੋਂ ਰੋਸਟਰ ਮੁਤਾਬਕ ਮੈਡੀਕਲ ਟੀਮਾਂ ਦੀ ਡਿਊਟੀ ਲਾ ਦਿੱਤੀ ਗਈ ਹੈ ਜੋ ਕਿ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਪਿੰਡ ’ਚ ਸਰਗਰਮ ਰਹਿਣਗੀਆਂ। ਉਸ ਸਮੇਂ ਤੋਂ ਬਾਅਦ ਜੇਕਰ ਕੋਈ ਐਮਰਜੈਂਸੀ ਲੋੜ ਪੈਂਦੀ ਹੈ ਤਾਂ ਇਸ ਸਮੇਂ ਦੌਰਾਨ 108 ’ਤੇ ਕਾਲ ਕਰਕੇ ਮੈਡੀਕਲ ਸੇਵਾਵਾਂ ਲਈਆਂ ਜਾ ਸਕਦੀਆਂ ਹਨ।
ਐਸ ਡੀ ਐਮ ਅਨੁਸਾਰ ਸੀਲ ਕੀਤੇ ਪਿੰਡ ’ਚ ਨਾ ਤਾਂ ਬਾਹਰੋਂ ਕਿਸੇ ਨੂੰ ਆਉਣ ਦੀ ਆਗਿਆ ਹੈ ਅਤੇ ਨਾ ਹੀ ਅੰਦਰੋਂ ਕਿਸੇ ਨੂੰ ਬਾਹਰ ਜਾਣ ਦੀ ਆਗਿਆ ਹੁੰਦੀ ਹੈ। ਲੋਕਾਂ ਦੀਆਂ ਜ਼ਰੂਰੀ ਸੇਵਾਵਾਂ ਨਾਲ ਸਬੰਧਤ ਲੋੜਾਂ ਲਈ ਹਰ ਇੱਕ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿੰਡ ਦੇ ਲੋਕਾਂ ਨੂੰ ਫ਼ਿਰ ਵੀ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਜ਼ਿਲ੍ਹਾ ਕੰਟਰੋਲ ਰੂਮ ਨੰਬਰਾਂ 01823-227470, 227471, 227473, 227474, 227476, 227478, 227479 ਅਤੇ 227480 ’ਤੇ ਫ਼ੋਨ ਕਰਕੇ ਆਪਣੀ ਮੁਸ਼ਕਿਲ ਦੱਸ ਸਕਦੇ ਹਨ।