ਚੰਡੀਗੜ੍ਹ, 10 ਮਈ 2020 - ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 26ਵੇਂ ਦਿਨ 1,50,918 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 150771 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 147 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 150771 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 31085 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 35820 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 38160 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 18054 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 15000 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗਈ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 12652 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 25ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 115,25,742 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।