ਹਰਿੰਦਰ ਨਿੱਕਾ
ਬਰਨਾਲਾ 11 ਮਈ 2020 - ਬਿਨਾਂ ਕਰਫਿਊ ਪਾਸ ਗਲੀਆਂ ਚ, ਘੁੰਮਣਾ ਸਵਿਫਟ ਕਾਰ ਵਿੱਚ ਸਵਾਰ 2 ਨੌਜਵਾਨਾਂ ਨੂੰ ਮਹਿੰਗਾ ਪੈ ਗਿਆ। ਪੁਲਿਸ ਨੇ ਮੁਖਬਰ ਦੀ ਸੂਚਨਾ ਦੇ ਕਾਰ ਸਵਾਰ ਦੋ ਨੌਜਵਾਨਾਂ ਦੇ ਖਿਲਾਫ ਕੇਸ ਦਰਜ਼ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਥਾਣਾ ਸਿਟੀ 2 ਬਰਨਾਲਾ ਦੇ ਸਹਾਇਕ ਥਾਣੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਤੋਂ ਇਤਲਾਹ ਮਿਲੀ ਕਿ ਜਸਪ੍ਰੀਤ ਸਿੰਘ ਉਰਫ ਰਿੰਕੀ ਅਤੇ ਅਜਾਦ ਕੁਮਾਰ ਦੋਵੇਂ ਵਾਸੀ ਬਰਨਾਲਾ ਬਿਨਾਂ ਕਰਫਿਊ ਪਾਸ ਤੋਂ ਆਪਣੀ ਕਾਰ ਨੰਬਰੀ ਪੀਬੀ 19 ਐਸ- 9339 ਰੰਗ ਚਿੱਟਾ ਸਵਿਫਟ ਪਰ ਸਵਾਰ ਹੋ ਕੇ ਸਵੇਰ ਤੋਂ ਗਲੀਆਂ ਚ, ਘੁੰਮ ਰਹੇ ਹਨ।
ਇਤਲਾਹ ਸੱਚੀ ਅਤੇ ਭਰੋਸੇਯੋਗ ਹੋਣ ਕਰਕੇ ਦੋਵੇਂ ਦੋਸ਼ੀਆਂ ਦੇ ਖਿਲਾਫ ਜਿਲ੍ਹਾ ਮਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਜੁਰਮ ਚ, ਕੇਸ ਦਰਜ਼ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਦੋਸ਼ੀਆਂ ਨੂੰ ਗਿਰਫਤਾਰ ਕਰ ਲਿਆ ਜਾਵੇਗਾ।