ਪਾਜ਼ੇਟਿਵ ਆਏ ਵਿਅਕਤੀ ਦੇ ਸੰਪਰਕ 'ਚ ਫਰੀਦਕੋਟ 6 ਵਿਅਕਤੀਆਂ ਦੇ ਲਏ ਸੈਂਪਲ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ 11 ਮਈ 2020: ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਅੰਦਰ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਸਬੰਧ ਵਿਚ ਸ਼ੱਕੀ ਮਰੀਜ਼ਾਂ ਦੀ ਭਾਲ ਲਈ ਸਥਾਪਿਤ ਫਲੂ ਕਾਰਨਾਰ ਅਤੇ ਬਾਹਰਲੇ ਸੂਬਿਆਂ ਤੋਂ ਆਏ ਵਿਅਕਤੀਆਂ ਦਾ ਇਕਾਂਤਵਾਸ ਸੈਂਟਰਾਂ ਵਿੱਚ ਮੈਡੀਕਲ ਸਕਰੀਨਿੰਗ ਅਤੇ ਕੋਵਿਡ-19 ਦੇ ਸੈਂਪਲ ਲੈਣ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਸਿਵਲ ਸਰਜਨ ਫਰੀਦਕੋਟ ਡਾ.ਰਜਿੰਦਰ ਕੁਮਾਰ ਨੇ ਦੱਸਿਆ ਅੱਜ 290 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦ ਕਿ ਫਰੀਦਕੋਟ ਦੇ 1 ਵਿਅਕਤੀ ਦੀ ਲੁਧਿਆਣਾ ਵਿਖੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਟੀਮ ਨੇ ਇਸ ਪਾਜ਼ੇਟਿਵ ਆਏ ਵਿਅਕਤੀ ਦੇ ਸੰਪਰਕ ਵਿੱਚ ਆਏ 6 ਵਿਅਕਤੀਆਂ ਦੇ ਸੈਂਪਲ ਇਕੱਤਰ ਕਰ ਲੈਬ ਵਿੱਚ ਭੇਜ ਦਿੱਤੇ ਹਨ ਅਤੇ ਲੁਧਿਆਣਾ ਵਿੱਚ ਫਰਦਿਕੋਟ ਦੇ ਇਸ ਕੋਰੋਨਾ ਪਾਜ਼ੇਟਿਵ ਮਰੀਜ਼ ਦੇ ਸੰਪਰਕ ਵਿੱਚ ਆਏ ਵਿਅਕਤੀ ਸਬੰਧੀ ਜਾਣਕਾਰੀ ਅਤੇ ਸੰਪਰਕ ਵਿੱਚ ਆਇਆਂ ਬਾਰੇ ਜਾਣਕਾਰੀ ਇਕੱਤਰ ਕਰਨ ਲਈ ਪੱਤਰ-ਵਿਹਾਰ ਕਰ ਦਿੱਤਾ ਹੈ। ਡਾ.ਰਜਿੰਦਰ ਨੇ ਦੱਸਿਆ ਕਿ ਅੱਜ ਤੱਕ ਸਿਹਤ ਵਿਭਾਗ ਵੱਲੋਂ 2806 ਸੈਂਪਲ ਇਕੱਤਰ ਕੀਤੇ ਗਏ ਹਨ,ਜਿੰਨਾਂ ਵਿੱਚੋਂ 2130 ਦੀ ਰਿਪੋਰਟ ਨੈਗੇਟਿਵ ਆਈ ਹੈ। ਪਰ ਲੁਧਿਆਣਾ ਵਿਖੇ ਫਰੀਦਕੋਟ ਦੇ 1 ਕੋਰੋਨਾ ਪਾਸੇਟਿਵ ਮਰੀਜ਼ ਨੂੰ ਡੀ.ਐਮ.ਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ ਤੇ ਹੁਣ ਫਰੀਦਕੋਟ ਐਕਟਿਵ ਮਰੀਜ਼ਾਂ ਦੀ ਗਿਣਤੀ 43 ਹੋ ਗਈ ਹੈ। 42 ਪਾਜ਼ੇਟਿਵ ਆਏ ਮਰੀਜ਼ਾਂ ਨੂੰ ਸਥਾਨਕ ਜੀ.ਜੀ.ਐਸ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਆਈਸੋਲੇਸ਼ਨ ਵਾਰਡ ਵਿੱਚ ਜੇਰੇ ਇਲਾਜ ਹਨ। ਡਾ.ਰਜਿੰਦਰ ਨੇ ਕਿਹਾ ਕਿ ਮਾਨਯੋਗ ਡਿਪਟੀ ਕਮਿਸ਼ਨਰ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ ਦੀ ਯੋਗ ਅਗਵਾਈ ਹੇਠ ਬਾਹਰਲੇ ਸੂਬੇ ਤੋਂ ਆਏ ਵਿਅਕਤੀਆਂ ਲਈ ਵਿਸ਼ੇਸ਼ ਇਕਾਂਤਵਾਸ ਸੈਂਟਰਾਂ ਵਿੱਚ ਰਹਿਣ ਸਹਿਣ,ਖਾਣ-ਪੀਣ, ਮੈਡੀਕਲ ਜਾਂਚ ਅਤੇ ਸੈਂਪਲ ਇੱੱਤਰ ਕਰਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ।ਇਹਨਾਂ ਪ੍ਰਬੰਧਾਂ ਲਈ ਵੱਖ-ਵੱਖ ਅਧਿਕਾਰੀਆਂ ਦੀ ਡਿਊਟੀ ਵੀ ਲਗਾਈ ਗਈ ਹੈ।ਕੋਵਿਡ-19 ਦੇ ਜ਼ਿਲਾ ਨੋਡਲ ਅਫਸਰ ਡਾ.ਮਨਜੀਤ ਕ੍ਰਿਸ਼ਨ ਭੱਲਾ ਨੇ ਇਕਾਂਤਵਾਸ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਇੱਕ ਦੁਸਰੇ ਦਾ ਸਮਾਨ ਜਾਂ ਕੋਈ ਵਸਤੂ ਸ਼ੇਅਰ ਨਾ ਕਰਨ ਦੀ ਹਦਾਇਤ ਕੀਤੀ ਉਨ੍ਹਾਂ ਜਿਲ੍ਹਾ ਨਿਵਾਸੀਆਂ ਨੂੰ ਸਰਕਾਰ ਦੀਆਂ ਅਡਵਾਇਜ਼ਰੀਆਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।