ਜਿਲ੍ਹਾ ਮੈਜਿਸਟ੍ਰੇਟ ਵੱਲੋਂ ਬੈਂਕਾਂ ਨੂੰ ਰੋਜ਼ਾਨਾ ਖੋਲ੍ਹਣ ਦੀ ਪ੍ਰਵਾਨਗੀ
ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਪਬਲਿਕ ਡੀਲਿੰਗ ਕਰਨਗੇ ਬੈਂਕ
ਏ.ਟੀ.ਐਮ. ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੇ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋਟ, 11 ਮਈ,2020 ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਕੁਮਾਰ ਸੌਰਭ ਰਾਜ ਆਈ.ਏ.ਐਸ. ਨੇ ਜਿਲ੍ਹੇ ਵਿੱਚ 23 ਮਾਰਚ 2020 ਤੋਂ ਕਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕਰਫਿਊ ਦੀ ਲਗਾਤਾਰਤਾ ਦੇ ਵਿਚ ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਬੈਂਕਾਂ ਨੂੰ ਰੋਜ਼ਾਨਾ ਸ਼ਰਤਾਂ ਸਹਿਤ ਖੋਲ੍ਹਣ ਦੀ ਪ੍ਰਵਾਨਗੀ ਦਿੱਤੀ ਹੈ।
ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਸਾਰੇ ਬੈਂਕਾਂ ਦੇ ਏ.ਟੀ.ਐਮ. ਸਵੇਰੇ 6 ਵਜੇ ਤੋਂ ਰਾਤ 8 ਵਜੇ ਤੱਕ ਖੁੱਲ੍ਹਣਗੇ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਸਾਰੀਆਂ ਬੈਂਕਾਂ ਰੋਜ਼ਾਨਾ ਖੁੱਲ੍ਹਣਗੀਆਂ ਅਤੇ ਇਸ ਸਮੇਂ ਦੌਰਾਨ ਉਹ ਪਬਲਿਕ ਡੀਲਿੰਗ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਨਗੇ ਅਤੇ ਇਸ ਤੋਂ ਬਾਅਦ ਉਹ ਬੈਂਕ ਦੇ ਅੰਦਰੂਨੀ ਕੰਮ ਹੀ ਕਰ ਸਕਣਗੇ।ਬੈਂਕ ਮੁਲਾਜਮਾਂ ਦਾ ਆਈ.ਡੀ. ਕਾਰਡ ਹੀ ਉਨ੍ਹਾਂ ਦਾ ਕਰਫਿਊ ਪਾਸ ਮੰਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕੋਵਿਡ 19 ਨੂੰ ਅੱਗੇ ਫੈਲਣ ਤੋਂ ਰੋਕਣ ਲਈ ਇਕ ਪੁਲਿਸ ਕਰਮਚਾਰੀ ਹਰ ਬੈਂਕ ਅਤੇ ਹਰ ਏ.ਟੀ.ਐਮ. ਦੇ ਅੱਗੇ ਤਾਇਨਾਤ ਕੀਤਾ ਜਾਵੇਗਾ ਤਾਂ ਜੋ ਭੀੜ ‘ਤੇ ਕਾਬੂ ਪਾਇਆ ਜਾ ਸਕੇ।
ਸਾਰੇ ਬੈਂਕਾਂ ਦੇ ਮੈਨੇਜਰ ਇਹ ਯਕੀਨੀ ਬਣਾਉਣਗੇ ਕਿ ਕੰਮ ਦੌਰਾਨ 1 ਮੀਟਰ 1. 50 ਮੀਟਰ ਸਮਾਜਿਕ ਦੂਰੀਂ ਯਕੀਨੀ ਬਣਾਈ ਜਾਵੇ ਅਤੇ ਸਾਰੇ ਸਟਾਫ ਨੂੰ ਮਾਸਕ ਅਤੇ ਦਸਤਾਨੇ ਪਾਉਣੇ ਯਕੀਨੀ ਬਣਾਏ ਜਾਣ।