ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਦੁਕਾਨਦਾਰਾਂ 'ਤੇ ਹੋਣਗੇ ਮਾਮਲੇ ਦਰਜ
ਵੱਖ-ਵੱਖ ਸੂਬਿਆਂ ਨੂੰ ਪ੍ਰਵਾਸੀ ਲੈ ਕੇ 5 ਰੇਲ•ਾਂ ਰਵਾਨਾ
ਲੁਧਿਆਣਾ, 11 ਮਈ 2020: ਜ਼ਿਲ•ਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲ•ਾ ਲੁਧਿਆਣਾ ਵਿੱਚ ਕਰਫਿਊ/ਲੌਕਡਾਊਨ ਦੇ ਚੱਲਦਿਆਂ ਲੋਕਾਂ ਨੂੰ ਰਾਹਤ ਦਿੰਦਿਆਂ ਕੁਝ ਹੋਰ ਸੇਵਾਵਾਂ ਨਾਲ ਸੰਬੰਧਤ ਦੁਕਾਨਾਂ/ਕੰਮਾਂ ਨੂੰ ਖੋਲ•ਣ ਦੀ ਆਗਿਆ ਦੇਣ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਜਾਰੀ ਹੁਕਮਾਂ ਦਾ ਵੇਰਵਾ ਦਿੰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਬਿਜਲਈ ਪੱਖਿਆਂ/ਕੂਲਰਾਂ/ਏ ਸੀ. ਰਿਪੇਅਰ, ਵਾਹਨਾਂ ਦੀ ਰਿਪੇਅਰ, ਸਪੇਅਰ ਪਾਰਟਸ ਦੁਕਾਨਾਂ, ਕਿਤਾਬਾਂ ਅਤੇ ਸਟੇਸ਼ਨਰੀ ਦੁਕਾਨਾਂ, ਇਲੈਕਟ੍ਰੀਸ਼ੀਅਨ ਸਰਵਿਸ ਦੁਕਾਨਾਂ, ਇਲੈਕਟਰੀਕਲ ਅਤੇ ਸੈਨੇਟਰੀ ਸਮਾਨ ਦੀ ਸਪਲਾਈ, ਉਸਾਰੀ ਨਾਲ ਸੰਬੰਧਤ ਮਟੀਰੀਅਲ ਸੀਮੈਂਟ, ਇੱਟਾਂ, ਰੇਤਾ, ਪਲਾਈਵੁੱਡ, ਟਿੰਬਰ, ਸੀਸ਼ਾ ਆਦਿ ਦੀਆਂ ਦੁਕਾਨਾਂ, ਆਈ. ਟੀ. ਰਿਪੇਅਰ, ਇੰਨਵਰਟਰ ਸਪਲਾਈ, ਪਲੰਬਰ ਸੇਵਾਵਾਂ, ਲੱਕੜ/ਹਾਰਡਵੇਅਰ/ਪੇਂਟ ਆਦਿ ਨਾਲ ਸੰਬੰਧਤ ਦੁਕਾਨਾਂ ਸਵੇਰੇ 7 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਕਾਊਂਟਰ ਸੇਲ ਲਈ ਖੋਲ•ੀਆਂ ਜਾ ਸਕਦੀਆਂ ਹਨ। ਬਾਅਦ ਦੁਪਹਿਰ 3 ਵਜੇ ਤੋਂ ਸ਼ਾਮ 7 ਵਜੇ ਤੱਕ ਹੋਮ ਡਲਿਵਰੀ ਕੀਤੀ ਜਾ ਸਕੇਗੀ। ਦੁਕਾਨਦਾਰ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਆਪਣੇ ਕਿਸੇ ਇੱਕ ਸ਼ਨਾਖ਼ਤੀ ਕਾਰਡ ਨਾਲ ਆਵਾਜਾਈ ਕਰ ਸਕਣਗੇ। ਉਨ•ਾਂ ਸਪੱਸ਼ਟ ਕੀਤਾ ਕਿ ਇਹ ਖੁੱਲ• ਹੌਟਸਪਾਟ ਅਤੇ ਕੰਟੇਨਮੈਂਟ ਜ਼ੋਨਾਂ ਵਿੱਚ ਲਾਗੂ ਨਹੀਂ ਹੋਵੇਗੀ।
ਉਨ•ਾਂ ਕਿਹਾ ਕਿ ਕਰਫਿਊ/ਲੌਕਡਾਊਨ ਦੇ ਚੱਲਦਿਆਂ ਕੁਝ ਦੁਕਾਨਦਾਰਾਂ ਅਤੇ ਕੰਮਾਂ ਨੂੰ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕੁਝ ਢਿੱਲਾਂ ਦਿੱਤੀਆਂ ਗਈਆਂ ਹਨ, ਜਿਸ ਲਈ ਇਹ ਜ਼ਰੂਰੀ ਬਣਾਇਆ ਗਿਆ ਸੀ ਕਿ ਇਸ ਸੰਬੰਧੀ ਸੰਬੰਧਤ ਦੁਕਾਨਦਾਰ ਜਾਂ ਪ੍ਰਬੰਧਕ ਕੋਵਿੰਡ 19 ਦੀਆਂ ਹਦਾਇਤਾਂ, ਜਿਵੇਂਕਿ ਸਮਾਜਿਕ ਦੂਰੀ, ਮਾਸਕ ਅਤੇ ਦਸਤਾਨੇ ਦੀ ਵਰਤੋਂ ਆਦਿ, ਦੀ ਪਾਲਣਾ ਕਰਨਗੇ ਪਰ ਧਿਆਨ ਵਿੱਚ ਆਇਆ ਹੈ ਕਿ ਕੁਝ ਥਾਵਾਂ 'ਤੇ ਇਨ•ਾਂ ਦੀ ਪਾਲਣਾ ਨਹੀਂ ਹੋ ਰਹੀ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਹੀ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਇਹ ਯਕੀਨੀ ਬਣਾਏਗੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਵਾਈ ਜਾਵੇ। ਇਸ ਸੰਬੰਧੀ ਇਹ ਕਮੇਟੀ ਲਗਾਤਾਰ ਚੈਕਿੰਗ ਆਦਿ ਕਰਿਆ ਕਰੇਗੀ। ਇਸ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ (ਖੰਨਾ), ਡਿਪਟੀ ਕਮਿਸ਼ਨਰ ਪੁਲਿਸ (ਲਾਅ ਐਂਡ ਆਰਡਰ) ਅਤੇ ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ ਆਪਣੇ ਪੱਧਰ 'ਤੇ ਪੁਲਿਸ ਸਟੇਸ਼ਨ ਵਾਰ ਜਾਂ ਜ਼ੋਨ ਵਾਈਜ਼ ਸਬ ਕਮੇਟੀਆਂ ਦਾ ਗਠਨ ਕਰ ਸਕਦੀ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਸਾਰੇ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਆਪਣੇ ਪ੍ਰਬੰਧ ਕਰਨ ਲਈ ਦੋ ਦਿਨ (12 ਮਈ ਤੱਕ) ਦਾ ਸਮਾਂ ਦਿੱਤਾ ਗਿਆ ਹੈ। ਇਸ ਤੋਂ ਬਾਅਦ ਜੇਕਰ ਕੋਈ ਦੁਕਾਨਦਾਰ ਹਦਾਇਤਾਂ ਦੀ ਪਾਲਣਾ ਕਰਨ ਵਿੱਚ ਫੇਲ ਸਾਬਿਤ ਹੋਇਆ ਤਾਂ ਉਸ ਦੀ ਦੁਕਾਨ ਬੰਦ ਕਰਵਾ ਦਿੱਤੀ ਜਾਵੇਗੀ ਅਤੇ ਉਸ ਖ਼ਿਲਾਫ਼ ਧਾਰਾ 188 ਤਹਿਤ ਪੁਲਿਸ ਮਾਮਲਾ ਦਰਜ ਕੀਤਾ ਜਾਵੇਗਾ। ਜ਼ਿਲ•ਾ ਲੁਧਿਆਣਾ ਅਧੀਨ ਆਉਂਦੀਆਂ ਬਾਕੀ ਸਬ-ਡਵੀਜ਼ਨਾਂ ਵਿੱਚ ਸੰਬੰਧਤ ਐੱਸ. ਡੀ. ਐੱਮਜ਼ ਵੱਲੋਂ ਆਪਣੇ ਪੱਧਰ 'ਤੇ ਡੀ. ਐੱਸ. ਪੀਜ਼ ਦੀ ਸਲਾਹ ਨਾਲ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ•ਾ ਲੁਧਿਆਣਾ ਵਿੱਚ 4173 ਨਮੂਨੇ ਲਏ ਗਏ ਹਨ। ਜਿਨ•ਾਂ ਵਿੱਚੋਂ 3864 ਨਮੂਨਿਆਂ ਦੇ ਨਤੀਜੇ ਪ੍ਰਾਪਤ ਹੋ ਚੁੱਕੇ ਹਨ। ਉਨ•ਾਂ ਦੱਸਿਆ ਕਿ ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ ਪਾਜ਼ੀਟਿਵ ਮਾਮਲੇ 133 ਹਨ, ਜਦਕਿ 25 ਮਾਮਲੇ ਹੋਰ ਜ਼ਿਲਿ•ਆਂ ਨਾਲ ਸੰਬੰਧਤ ਹਨ। ਹੁਣ ਤੱਕ 11 ਮਰੀਜ਼ਾਂ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ ਹੁਣ ਤੱਕ 6 ਮੌਤਾਂ ਹੋ ਚੁੱਕੀਆਂ ਹਨ। ਜਦਕਿ 3706 ਰਿਪੋਰਟਾਂ ਨੈਗੇਟਿਵ ਆਈਆਂ ਹਨ। ਮੌਜੂਦਾ ਸਮੇਂ 116 ਮਰੀਜ਼ਾਂ ਦਾ ਇਲਾਜ਼ ਵੱਖ-ਵੱਖ ਹਸਪਤਾਲਾਂ ਵਿੱਚ ਚੱਲ ਰਿਹਾ ਹੈ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਅੱਜ ਲੁਧਿਆਣਾ ਤੋਂ ਪੰਜ ਰੇਲ•ਾਂ ਪ੍ਰਵਾਸੀ ਲੋਕਾਂ ਨੂੰ ਲੈ ਕੇ ਰਵਾਨਾ ਹੋਈਆਂ। ਇਨ•ਾਂ ਸਾਰੀਆਂ ਰੇਲ•ਾਂ ਵਿੱਚ 1200 ਯਾਤਰੀ ਗਏ। ਮਿਤੀ 12 ਮਈ ਨੂੰ ਸ਼ਹਿਰ ਲੁਧਿਆਣਾ ਤੋਂ 6 ਰੇਲ•ਾਂ ਵੱਖ-ਵੱਖ ਸ਼ਹਿਰਾਂ ਲਈ ਰਵਾਨਾ ਹੋਣਗੀਆਂ। ਸ੍ਰੀ ਅਗਰਵਾਲ ਨੇ ਦੱਸਿਆ ਕਿ ਅਗਲੇ ਦਿਨਾਂ ਦੌਰਾਨ ਹੋਰ ਵੀ ਰੇਲ•ਾਂ ਵੱਖ-ਵੱਖ ਸੂਬਿਆਂ ਲਈ ਰਵਾਨਾ ਹੋਣਗੀਆਂ। ਉਨ•ਾਂ ਦੱਸਿਆ ਕਿ ਇਸ ਸਥਿਤੀ ਵਿੱਚ ਜ਼ਿਲ•ਾ ਪ੍ਰਸਾਸ਼ਨ ਲਗਾਤਾਰ 24 ਘੰਟੇ ਕੰਮ ਕਰ ਰਿਹਾ ਹੈ ਤਾਂ ਜੋ ਇਸ ਬਿਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਇਸ ਬਿਮਾਰੀ ਤੋਂ ਬਚਣ ਲਈ ਘਰਾਂ ਦੇ ਅੰਦਰ ਹੀ ਰਹਿਣ ਨੂੰ ਤਰਜੀਹ ਦੇਣ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ।