ਹਰੀਸ਼ ਕਾਲੜਾ
- 155 ਵਿਅਕਤੀਆਂ ਨੂੰ ਜਲੰਧਰ ਰੇਲਵੇ ਸਟੇਸ਼ਨ ਤੋਂ ਰੇਲ ਗੱਡੀ ਰਾਹੀ ਭੇਜਿਆ ਜਾ ਰਿਹਾ ਹੈ ਘਰ
- ਰਵਾਨਾ ਹੋਏ ਵਿਅਕਤੀਆਂ ਨੇ ਕੀਤਾ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ
ਰੂਪਨਗਰ, 12 ਮਈ 2020 : ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀਆਂ ਦੂਸਰੇ ਰਾਜਾਂ ਦੇ ਲੋਕਾਂ ਨੂੰ ਉਨ੍ਹਾਂ ਦੇ ਗ੍ਰਹਿ ਰਾਜਾਂ ਤੱਕ ਪੁੱਜਦਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਰੂਪਨਗਰ ਵਿੱਚ 'ਚ ਲਾਕਡਾਊਨ ਕਾਰਨ ਰਹਿ ਗਏ 18 ਗੇਆ ਬਿਹਾਰ ਵਿਖੇ, 76 ਮੱਧ ਪ੍ਰਦੇਸ਼ ਅਤੇ 61 ਗੋਂਡਾ ਨਿਵਾਸੀ ਵਿਅਕਤੀਆਂ ਨੂੰ ਜਲੰਧਰ ਰੇਲਵੇ ਸਟੇਸ਼ਨ ਤੋਂ ਜਾ ਰਹੀ ਰੇਲ ਗੱਡੀ ਵਿੱਚ ਭੇਜਿਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ 165 ਦੇ ਕਰੀਬ ਵਿਅਕਤੀਆਂ ਨੂੰ ਜੰਮੂ ਕਸ਼ਮੀਰ , ਹਿਮਾਚਲ ਅਤੇ ਹੋਰ ਰਾਜ਼ਾਂ ਵਿੱਚ ਬੱਸਾਂ ਰਾਂਹੀ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਲਾਕਡਾਊਨ ਕਾਰਨ ਫਸੇ ਹੋਏ ਦੂਜੇ ਰਾਜ਼ਾ ਦੇ ਵਿਅਕਤੀਆਂ ਦੀ ਸ਼ਨਾਖਤ ਕਰ , ਉਨ੍ਹਾਂ ਦੇ ਜਿੱਦੀ ਰਾਜ਼ਾਂ ਤੋਂ ਉਨ੍ਹਾਂ ਦੇ ਵਾਪਿਸ ਆਉਣ ਸੰਬਧੀ ਪ੍ਰਵਾਨਗੀ ਹਾਸਿਲ ਕਰ ਉਨ੍ਹਾਂ ਨੂੰ ਪੂਰੀ ਅਹਿਤਿਆਤ ਤੇ ਨਿਗਰਾਨੀ ਹੇਠ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੇ ਰਾਜ਼ਾ ਵਿੱਚ ਪਹੁੰਚਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਲੋੜੀਂਦਾਂ ਰਾਸ਼ਨ ਅਤੇ ਖਾਣਾ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਇਨ੍ਹਾਂ ਨੂੰ ਲਾਕਡਾਊਨ ਦੌਰਾਨ ਕੋਈ ਮੁਸ਼ਕਿਲ ਨਾ ਆਵੇ।
ਗੇਆ , ਮੱਧ ਪ੍ਰਦੇਸ਼ ਅਤੇ ਗੋਂਡਾ ਲਈ ਰਵਾਨਾ ਹੋਏ ਇਨ੍ਹਾਂ ਵਿਅਕਤੀਆਂ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਇਨ੍ਹਾਂ ਦਿਨਾਂ ਦੌਰਾਨ ਉਨ੍ਹਾਂ ਦੀ ਸਾਂਭ-ਸੰਭਾਲ ਨਾ ਕਰਦਾ ਅਤੇ ਅੱਜ ਉਨ੍ਹਾਂ ਦੀ ਵਾਪਸੀ ਦਾ ਪ੍ਰਬੰਧ ਨਾ ਕਰਦਾ ਤਾਂ ਪਤਾ ਨਹੀਂ ਹੋਰ ਕਿੰਨਾ ਸਮਾਂ ਆਪਣੇ ਪਰਿਵਾਰਾਂ ਤੋਂ ਦੂਰ ਰਹਿਣਾ ਪੈਣਾ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲਦ ਹੀ ਬਿਹਾਰ ਦੇ ਲਈ ਵੀ ਵਿਸ਼ੇਸ਼ ਟ੍ਰੇਨ ਰਾਂਹੀ ਵਿਅਕਤੀਆਂ ਨੂੰ ਭੇਜਣ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ । ਉਨ੍ਹਾਂ ਦੱਸਿਆ ਕਿ ਜੇਕਰ ਕੋਈ ਆਪਣੇ ਨਿੱਜੀ ਵਾਹਨ ਤੇ ਆਪਣੇ ਰਾਜਾ ਵਿੱਚ ਜਾਣਾ ਚਾਹੁੰਦਾ ਹੈ ਤਾਂ ਇਸ ਦੇ ਲਈ ਉਹ ਜ਼ਿਲ੍ਹਾਂ ਪ੍ਰਸ਼ਾਸ਼ਨ ਨੂੰ ਆਨਲਾਇਨ ਬੇਨਤੀ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਤੋਂ ਬਾਅਦ ਬੇਨਤੀ ਕਰਨ ਵਾਲੇ ਵਿਅਕਤੀਆਂ ਨੂੰ ਉਨ੍ਹਾਂ ਦੇ ਰਾਜਾਂ ਵਿੱਚ ਭੇਜਣ ਦੇ ਲਈ ਉਸ ਰਾਜ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਅਤੇ ਮੈਡੀਕਲ ਸਕਰੀਨਿੰਗ ਹੋਣ ਉਪਰੰਤ ਭੇਜਣ ਦਾ ਉਪਰਾਲਾ ਕੀਤਾ ਜਾ ਸਕਦਾ ਹੈ।