ਚੰਡੀਗੜ, 12 ਮਈ 2020: ਪੰਜਾਬ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖਕੇ ਜ਼ਿਲ•ਾ ਸਿੱਖਿਆ ਅਫ਼ਸਰ(ਸੈਕੰਡਰੀ), ਜ਼ਿਲ•ਾ ਸਿੱਖਿਆ ਅਫ਼ਸਰ(ਐਲੀਮੈਂਟਰੀ) ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ•ਾ ਮੈਨੇਜਰਜ਼ ਨੂੰ ਸਰਕਾਰੀ ਸਕੂਲਾਂ ਵਿਚ ਪੜ•ਦੇ ਵਿਦਿਆਰਥੀਆਂ ਲਈ ਕਿਤਾਬਾਂ ਵੰਡਣ ਦੀ ਮਨਜ਼ੂਰੀ ਦੇਣ ਲਈ ਕਿਹਾ ਹੈ।
ਕ੍ਰਿਸ਼ਨ ਕੁਮਾਰ ਨੇ ਪੱਤਰ ਵਿਚ ਲਿਖਿਆ ਕਿ ਤਾਲਾਬੰਦੀ ਕਾਰਨ ਸੂਬੇ ਵਿੱਚ ਸਕੂਲਾਂ ਨੂੰ ਖੁੱਲ•ਣ ਦੀ ਆਗਿਆ ਨਹੀਂ ਹੈ ਅਤੇ ਵਿਦਿਆਰਥੀਆਂ ਨੂੰ ਕਿਤਾਬਾਂ ਤੇ ਹੋਰ ਮਟੀਰੀਅਲ ਹਾਲੇ ਵੰਡਿਆ ਜਾਣਾ ਬਾਕੀ ਹੈ।ਉਨ•ਾਂ ਕਿਹਾ ਕਿ ਸਕੂਲਾਂ ਵਲੋਂ ਨਤੀਜਾ ਐਲਾਨੇ ਜਾਣ ਪਿੱਛੋਂ , ਮਾਪੇ ਪੜ•ਾਈ ਦਾ ਨੁਕਸਾਨ ਹੋਣ ਦੇ ਡਰੋਂ ਵਿਦਿਆਰਥੀਆਂ ਲਈ ਕਿਤਾਬਾਂ ਦੀ ਮੰਗ ਕਰ ਰਹੇ ਹਨ।ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਇਸ ਦੌਰਾਨ ਕਿਤਾਬਾਂ ਨੂੰ ਛਪਵਾਉਣ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਹ ਕਿਤਾਬਾਂ ਜਲਦ ਹੀ ਜ਼ਿਲ•ਾ ਅਤੇ ਬਲਾਕ ਹੈੱਡਕੁਆਰਟਰਜ਼ ਵਿਚ ਪਹੁੰਚਾ ਦਿੱਤੀਆਂ ਜਾਣਗੀਆਂ।ਗੌਰਤਲਬ ਹੈ ਕਿ ਪ੍ਰਾਈਵੇਟ ਸਕੂਲਾਂ ਨੂੰ ਕੁਝ ਨਿਰਧਾਰਤ ਸ਼ਰਤਾਂ ਤੇ ਪਾਬੰਦੀਆਂ ਨਾਲ ਖੁੱਲ•ਣ ਦੀ ਮਨਜ਼ੂਰੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ।
ਸਿੱਖਿਆ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਬੇਨਤੀ ਕੀਤੀ ਕਿ ਜ਼ਿਲ•ਾ ਸਿੱਖਿਆ ਅਫ਼ਸਰ(ਸੈਕੰਡਰੀ), ਜ਼ਿਲ•ਾ ਸਿੱਖਿਆ ਅਫ਼ਸਰ(ਐਲੀਮੈਂਟਰੀ) ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ਿਲ•ਾ ਮੈਨੇਜਰ ਨੂੰ ਸਰਕਾਰੀ ਸਕੂਲਾਂ ਵਿਚ ਪੜ•ਦੇ ਵਿਦਿਆਰਥੀਆਂ ਲਈ ਕਿਤਾਬਾਂ ਵੰਡਣ ਦੀ ਮਨਜ਼ੂਰੀ ਦੇਣ ਦੇ ਨਾਲ ਨਾਲ ਇਸ ਕੰਮ ਵਿਚ ਸ਼ਾਮਲ ਕਾਮਿਆਂ ਨੂੰ ਵੀ ਕੰਮ ਕਰਨ ਆਗਿਆ ਦਿੱਤੀ ਜਾਵੇ ।ਉਨ•ਾਂ ਕਿਹਾ ਕਿ ਡਿਪਟੀ ਕਮਿਸ਼ਨਰਾਂ ਵਲੋਂ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਅਤੇ ਕੋਵਿਡ 19 ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।