ਰਜਨੀਸ਼ ਸਰੀਨ
- ਹੁਣ ਤੱਕ 1651 ’ਚੋਂ 1462 ਟੈਸਟ ਨੈਗੇਟਿਵ ਆਏ
- ਹੁਣ ਤੱਕ 19 ਮਰੀਜ਼ ਸਿਹਤਯਾਬ ਹੋਏ
ਨਵਾਂਸ਼ਹਿਰ, 13 ਮਈ 2020 - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ’ਚ ਕੋਵਿਡ ਦੇ 84 ਐਕਟਿਵ ਕੇਸ ਹਨ, ਜਿਨ੍ਹਾਂ ਦਾ ਜ਼ਿਲ੍ਹਾ ਹਸਤਪਾਲ ਨਵਾਂਸ਼ਹਿਰ ਅਤੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਸਥਾਪਿਤ ਆਈਸੋਲੇਸ਼ਨ ਸੈਂਟਰਾਂ ’ਚ ਇਲਾਜ ਚੱਲ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਰਾਜਿੰਦਰ ਭਾਟੀਆ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੁਣ ਤੱਕ 1651 ਕੋਵਿਡ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ’ਚੋਂ 1462 ਟੈਸਟਬ ਨੈਗੇਟਿਵ ਆਏ ਹਨ। ਉਨ੍ਹਾਂ ਦੱਸਿਆ ਕਿ 83 ਸੈਂਪਲਾਂ ਦੀ ਰਿਪੋਰਟ ਉਡੀਕੀ ਜਾ ਰਹੀ ਹੈ। ਸਿਵਲ ਸਰਜਨ ਅਨੁਸਾਰ ਜ਼ਿਲ੍ਹੇ ’ਚ ਹੁਣ ਤੱਕ ਸਿਹਤਯਾਬ ਹੋਣ ਵਾਲੇ ਕੋਵਿਡ ਮਰੀਜ਼ਾਂ ਦੀ ਗਿਣਤੀ 19 ’ਤੇ ਪੁੱਜ ਗਈ ਹੈ।