ਚੰਡੀਗੜ੍ਹ, 13 ਮਈ 2020 - ਪੰਜਾਬ ਰਾਜ ਵਿੱਚ ਅੱਜ ਕਣਕ ਦੀ ਖਰੀਦ ਦੇ 29ਵੇਂ ਦਿਨ 1,32,186 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 130838 ਮੀਟ੍ਰਿਕ ਟਨ ਅਤੇ ਆੜ੍ਹਤੀਆਂ ਵਲੋਂ 1348 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 130838 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 30210 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 40500 ਮੀਟ੍ਰਿਕ ਟਨ ਅਤੇ ਪਨਸਪ 28113 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 12194 ਮੀਟ੍ਰਿਕ ਟਨ ਕਣਕ ਖ਼ਰੀਦੀ ਗਈ ਹੈ।
ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 14600 ਮੀਟ੍ਰਿਕ ਟਨ ਕਣਕ ਖ਼ਰੀਦੀ ਜਾ ਗੲੀ ਹੈ।
ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 5221 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।
ਬੁਲਾਰੇ ਨੇ ਦੱਸਿਆ 29ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁੱਲ 120,10098 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 335963 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 17616 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ